201 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 10330, ਕੁੱਲ ਮੌਤਾਂ 413

    0
    119

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 2823 ਨਵੇਂ ਸੈਂਪਲ ਲਏ ਗਏ ਹਨ ਅਤੇ 2057 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 201 ਨਵੇਂ ਪਾਜ਼ਿਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 10330 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜਿਲੇ ਅੰਦਰ 347531 ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 332131 ਸੈਂਪਲ ਨੈਗੇਟਿਵ, 6731 ਸੈਂਪਲਾਂ ਦਾ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1302 ਹੈ ਜਦਕਿ 9094 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 413 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 201 ਸੈਂਪਲ ਪਾਜ਼ਿਟਿਵ ਆਏ ਹਨ। ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 19 ਅਤੇ 182 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸੰਬੰਧਿਤ ਹਨ।

    ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 7 ਮੌਤਾਂ ਹੋਈਆਂ ਹਨ। (1) 60 ਸਾਲਾਂ ਵਿਅਕਤੀ ਵਾਸੀ ਧੂਤ ਕਲਾ ਨਿੱਜੀ ਹਸਪਤਾਲ ਜਲੰਧਰ (2) 71 ਸਾਲਾਂ ਔਰਤ ਵਾਸੀ ਸੀਕਰੀ ਦੀ ਮੌਤ ਨਿੱਜੀ ਆਈ ਵੀ ਬਾਈ ਨਵਾਂਸ਼ਹਿਰ (3) 72 ਸਾਲਾ ਵਿਅਕਤੀ ਵਾਸੀ ਸੈਲਾ ਖੁਰਦ ਦੀ ਮੌਤ ਦੀ ਐਮ ਐਚ ਜਲੰਧਰ (4) 59 ਸਾਲਾਂ ਵਿਅਕਤੀ ਵਾਸੀ ਪਾਲਦੀ ਦੀ ਮੌਤ ਮੈਡੀਕਲ ਕਾਲਜ ਪਟਿਆਲ (5) 55 ਸਾਲਾਂ ਵਿਅਕਤੀ ਵਾਸੀ ਨਸਰਾਲਾ ਦੀ ਮੌਤ ਪਟੇਲ ਹਸਪਤਾਲ ਜਲੰਧਰ (6) 70 ਸਾਲਾਂ ਔਰਤ ਵਾਸੀ ਸ਼ਾਮ ਚੋਰਾਸੀ ਦੀ ਮੌਤ ਨਿੱਜੀ ਹਸਪਤਾਲ ਜਲੰਧਰ (7) 66 ਸਾਲਾਂ ਔਰਤ ਵਾਸੀ ਬੂਲੋਵਾਲ ਦੀ ਮੌਤ ਕੈਪੀਟਿਲ ਹਸਪਤਾਲ ਜਲੰਧਰ। ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ।

    LEAVE A REPLY

    Please enter your comment!
    Please enter your name here