Select Page

ਹੁਣ ਤੱਕ 111 ਵਾਹਨਾਂ ਦੇ ਚਲਾਨ ਕਰਕੇ 1 ਲੱਖ 11 ਹਜ਼ਾਰ ਰੁਪਏ ਕੀਤਾ ਗਿਆ ਜ਼ੁਰਮਾਨਾ – ਡੀਸੀ

ਹੁਣ ਤੱਕ 111 ਵਾਹਨਾਂ ਦੇ ਚਲਾਨ ਕਰਕੇ 1 ਲੱਖ 11 ਹਜ਼ਾਰ ਰੁਪਏ ਕੀਤਾ ਗਿਆ ਜ਼ੁਰਮਾਨਾ – ਡੀਸੀ

ਜਨਗਾਥਾ / ਹੁਸ਼ਿਆਰਪੁਰ/ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜੱਸਾ ਸਿੰਘ ਰਾਮਗੜੀਆਂ ਚੌਕ ਅਤੇ ਪ੍ਰਭਾਤ ਚੌਕ ਹੁਸ਼ਿਆਰਪੁਰ ਵਿਖੇ ਟਰੈਫਿਕ ਪੁਲਿਸ ਦੀ ਮਦਦ ਨਾਲ ਨਾਕਾ ਲਗਾ ਕੇ 40 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਸ ਦੌਰਾਨ 2 ਵਾਹਨਾਂ ਦੇ ਚਲਾਨ ਕੱਟੇ ਗਏ। ਇਹ ਚੈਕਿੰਗ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਇੰਜੀਨੀਅਰ ਸ੍ਰੀ ਧਰਮਵੀਰ ਸਿੰਘ ਦੀ ਅਗਵਾਈ ਵਾਲੀ ਟੀਮ ਵਲੋਂ ਆਰੰਭੀ ਗਈ ਸੀ।
ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਕਸੀਅਨ ਸ੍ਰੀ ਅਸ਼ੋਕ ਗਰਗ ਦੀ ਅਗਵਾਈ ਵਿੱਚ ਬੋਰਡ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਕੀਤੀ ਗਈ ਚੈਕਿੰਗ ਦੌਰਾਨ ਹੁਣ ਤੱਕ 111 ਵਾਹਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ। ਉਨ•ਾਂ ਦੱਸਿਆ ਕਿ ਜਿਨ•ਾਂ ਵਾਹਨਾਂ ਦੇ ਚਲਾਨ ਕੱਟੇ ਗਏ ਹਨ, ਨੂੰ 1 ਲੱਖ 11 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਉਨ ਦੱਸਿਆ ਕਿ ਅੱਜ ਦੋ ਟਰੱਕਾਂ ਦੇ ਪ੍ਰੈਸ਼ਰ ਹਾਰਨਾਂ ਦੇ ਚਲਾਨ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਇਹ ਪ੍ਰੈਸ਼ਰ ਹਾਰਨ ਆਵਾਜ਼ੀ ਪ੍ਰਦੂਸ਼ਣ ਪੈਦਾ ਕਰਦੇ ਹਨ, ਜੋ ਆਮ ਵਿਅਕਤੀਆਂ ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਲਈ ਬਹੁਤ ਖਤਰਨਾਕ ਹਨ। ਉਨ•ਾਂ ਅਪੀਲ ਕਰਦਿਆਂ ਕਿਹਾ ਕਿ ਵਾਹਨ ਚਾਲਕ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਬਿਲਕੁੱਲ ਨਾ ਕਰਨ। ਸ੍ਰੀ ਵਿਪੁਲ ਉਜਵਲ ਨੇ ਅਪੀਲ ਕਰਦਿਆਂ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਯਕੀਨੀ ਬਣਾ ਕੇ ਆਪਣੇ-ਆਪ ਨੂੰ ਸੁਰੱਖਿਅਤ ਰੱਖ ਸਕਦੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹੁਸ਼ਿਆਰਪੁਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਹੁਣ ਤੱਕ ਵੱਡੇ ਪੱਧਰ ‘ਤੇ ਗਤੀਵਿਧੀਆਂ ਕੀਤੀਆਂ ਗਈਆਂ ਹਨ। ਬੋਰਡ ਦੇ ਅਧਿਕਾਰੀਆਂ ਵਲੋਂ ਜਿੱਥੇ ਬਾਇਓ ਮੈਡੀਕਲ ਵੇਸਟ ਸਬੰਧੀ ਜ਼ਿਲ•ੇ ਦੇ ਸਰਕਾਰੀ ਅਤੇ ਪ੍ਰਾਇਵੇਟ ਹਸਪਤਾਲਾਂ ਸਮੇਤ ਕਲੀਨਿਕ ਲੈਬਾਰਟਰੀਆਂ ਦੀ ਚੈਕਿੰਗ ਕੀਤੀ ਗਈ ਹੈ, ਉਥੇ ਪਲਾਸਟਿਕ ਦੇ ਲਿਫਾਫਿਆਂ ਦੀ ਰੋਕਥਾਮ ਲਈ ਵੀ ਵਿਸ਼ੇਸ਼ ਕਦਮ ਪੁੱਟੇ ਗਏ ਹਨ। ਬੋਰਡ ਵਲੋਂ ਹੁਣ ਤੱਕ ਕਰੀਬ 15 ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਬਾਇਓ ਮੈਡੀਕਲ ਵੇਸਟ ਦੀ ਜਾਂਚ ਕੀਤੀ ਗਈ ਹੈ, ਜਦਕਿ ਅੱਜ ਦੇ 40 ਵਾਹਨਾਂ ਸਮੇਤ ਕਰੀਬ 240 ਵਾਹਨਾਂ ਦੀ ਚੈਕਿੰਗ ਕੀਤੀ ਜਾ ਚੁੱਕੀ ਹੈ।

About The Author

Leave a reply

Your email address will not be published. Required fields are marked *