Select Page

ਆਈ.ਏ.ਐਸ. ਅਮਰਪ੍ਰੀਤ ਕੌਰ ਸੰਧੂ ਨੇ ਐਸ.ਡੀ.ਐਮ. ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਆਈ.ਏ.ਐਸ. ਅਮਰਪ੍ਰੀਤ ਕੌਰ ਸੰਧੂ ਨੇ ਐਸ.ਡੀ.ਐਮ. ਹੁਸ਼ਿਆਰਪੁਰ ਵਜੋਂ ਸੰਭਾਲਿਆ ਅਹੁਦਾ

ਹੁਸ਼ਿਆਰਪੁਰ, (ਰੁਪਿੰਦਰ ) 2016 ਬੈਚ ਦੇ ਆਈ.ਏ.ਐਸ. ਅਮਰਪ੍ਰੀਤ ਕੌਰ ਸੰਧੂ ਨੇ ਐਸ.ਡੀ.ਐਮ. ਹੁਸ਼ਿਆਰਪੁਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਆਈ.ਏ.ਐਸ. ਬਣਨ ਤੋਂ ਪਹਿਲਾਂ ਉਹ ਇੰਡੀਅਨ ਰੇਲਵੇ ਟਰੈਫਿਕ ਸਰਵਿਸਜ਼ ਵਿੱਚ ਤਾਇਨਾਤ ਸਨ ਅਤੇ ਆਈ.ਏ.ਐਸ. ਦੀ ਟਰੇਨਿੰਗ ਤੋਂ ਬਾਅਦ ਐਸ.ਡੀ.ਐਮ. ਹੁਸ਼ਿਆਰਪੁਰ ਵਜੋਂ ਉਨ੍ਹਾਂ ਦੀ ਪਹਿਲੀ ਤਾਇਨਾਤੀ ਹੈ।
ਆਪਣਾ ਅਹੁਦਾ ਸੰਭਾਲਦਿਆਂ ਮੈਡਮ ਸੰਧੂ ਨੇ ਕਿਹਾ ਕਿ ਸਬ-ਡਵੀਜ਼ਨ ਹੁਸ਼ਿਆਰਪੁਰ ਦੇ ਵਾਸੀਆਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦਾ ਮੁੱਖ ਉਦੇਸ਼ ਹੋਵੇਗਾ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕੋਈ ਸਮੱਸਿਆ ਹੈ, ਤਾਂ ਉਹ ਉਨ੍ਹਾਂਨੂੰ ਦਫ਼ਤਰੀ ਕੰਮ ਦੇ ਸਮੇਂ ਬੇਝਿਜਕ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਅਧੀਨ ਪੈਂਦੀਆਂ ਮੰਡੀਆਂ ਦਾ ਉਹ ਸਮੇਂ-ਸਮੇਂ ‘ਤੇ ਜਾਇਜ਼ਾ ਲੈਂਦੇ ਰਹਿਣਗੇ, ਤਾਂ ਜੋ ਨਿਰਵਿਘਨ ਝੋਨੇ ਦੀ ਖਰੀਦ ਯਕੀਨੀ ਬਣਾਈ ਜਾ ਸਕੇ।

About The Author

Leave a reply

Your email address will not be published. Required fields are marked *