Select Page

ਉਪਗ੍ਰਹਿ ਰਾਹੀਂ ਆਕਾਸ਼ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ‘ਤੇ ਤਿੱਖੀ ਨਜ਼ਰ

ਉਪਗ੍ਰਹਿ ਰਾਹੀਂ ਆਕਾਸ਼ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ‘ਤੇ ਤਿੱਖੀ ਨਜ਼ਰ

ਹੁਸ਼ਿਆਰਪੁਰ(ਰੁਪਿੰਦਰ )ਪੰਜਾਬ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਸਾੜਨ ਦੀਆਂ ਘਟਨਾਵਾਂ ‘ਤੇ ਸੈਟੇਲਾਈਟ ਜ਼ਰੀਏ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਜ਼ਿਲ•ਾ ਪ੍ਰਸ਼ਾਸ਼ਨ ਹੁਸ਼ਿਆਰਪੁਰ ਵਲੋਂ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ‘ਤੇ ਤੁਰੰਤ ਐਕਸ਼ਨ ਲਿਆ ਜਾਵੇਗਾ ਅਤੇ ਪਰਾਲੀ ਸਾੜਨ ਦੇ ਕੇਸ ਸਾਹਮਣੇ ਆਉਣ ‘ਤੇ ਸਬੰਧਤ ਵਿਅਕਤੀਆਂ ਨੂੰ ਜ਼ੁਰਮਾਨੇ ਵੀ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ ਲੁਧਿਆਣਾ ਤੋਂ ਚੱਲ ਰਹੇ ਸੈਟੇਲਾਈਟ (ਉਪਗ੍ਰਹਿ) ਰਾਹੀਂ ਜਿਸ ਸਥਾਨ ‘ਤੇ ਅੱਗ ਲੱਗੀ ਹੈ, ਉਸ ਬਾਰੇ ਤੁਰੰਤ ਪਤਾ ਲੱਗ ਜਾਂਦਾ ਹੈ ਅਤੇ ਇਸ ਦੀ ਸੂਚਨਾ ਜ਼ਿਲ•ਾ ਪ੍ਰਸ਼ਾਸ਼ਨ ਵਲੋਂ ਗਠਿਤ ਸਬੰਧਤ ਟੀਮਾਂ ਨੂੰ ਮੋਬਾਇਲ ਮੈਸੇਜ਼ ਜ਼ਰੀਏ ਦਿੱਤੀ ਜਾਵੇਗੀ। ਉਪਰੰਤ ਚੌਕਸੀ ਟੀਮ ਵਲੋਂ ਤੁਰੰਤ ਸਬੰਧਤ ਕਿਸਾਨ ਦੇ ਖੇਤ ਤੱਕ ਪਹੁੰਚ ਕੇ ਕਾਰਵਾਈ ਆਰੰਭ ਕਰ ਦਿੱਤੀ ਜਾਵੇਗੀ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਐਨ.ਜੀ.ਟੀ. ਦੇ ਹੁਕਮ ਲਾਗੂ ਕਰਨ ਲਈ ਜ਼ਿਲ•ਾ ਪ੍ਰਸ਼ਾਸ਼ਨ ਵਲੋਂ 598 ਨੋਡਲ ਅਫ਼ਸਰ ਅਤੇ 32 ਕੋਆਰਡੀਨੇਟਿੰਗ ਅਫ਼ਸਰ ਨਿਯੁਕਤ ਕੀਤੇ ਗਏ ਹਨ। ਉਨ•ਾਂ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਵਲੋਂ ਅੱਗ ਲਗਾਉਣ ‘ਤੇ ਪੂਰਨ ਮਨਾਹੀ ਕੀਤੀ ਗਈ ਹੈ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ•ਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਕੇਸ ਸਾਹਮਣੇ ਆਉਣ ‘ਤੇ 2 ਏਕੜ ਤੋਂ ਘੱਟ ਵਾਲੇ ਕਿਸਾਨ ਨੂੰ 25,00 ਰੁਪਏ, 2 ਤੋਂ 5 ਏਕੜ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ ਅਤੇ 5 ਤੋਂ ਵੱਧ ਏਕੜ ਵਾਲੇ ਕਿਸਾਨ ਨੂੰ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਵੇਗਾ।
ਸ੍ਰੀਮਤੀ ਈਸ਼ਾ ਕਾਲੀਆ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਝੋਨੇ ਦੀ ਪਰਾਲੀ ਦੀ ਖੇਤ ਵਿਚ ਹੀ ਵਹਾਈ ਕੀਤੀ ਜਾਵੇ। ਉਨ•ਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ 26 ਜਨਵਰੀ ਗਣਤੰਤਰਤਾ ਦਿਵਸ ‘ਤੇ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 100 ਫੀਸਦੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਪਿੰਡਾਂ ਦੇ ਵਿਕਾਸ ਕਾਰਜ ਅਤੇ ਹੋਰ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਖੇਤ ਵਿੱਚ ਵੀ ਪ੍ਰਬੰਧਨ ਕਰਨਾ ਚਾਹੀਦਾ ਹੈ, ਜਿਸ ਲਈ ਆਧੁਨਿਕ ਖੇਤੀ ਮਸ਼ੀਨਾਂ ਕਿਰਾਏ ‘ਤੇ ਲਈਆਂ ਜਾ ਸਕਦੀਆਂ ਹਨ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ ਸੁਪਰ ਐਸ.ਐਮ.ਐਸ.ਕੰਬਾਇਨਾਂ, ਹੈਪੀ ਸੀਡਰ, ਰਿਵਰਸੀਬਲ ਮੋਲਡ ਬੋਲਡ ਪਲਾਓ, ਪੈਡੀ ਸਟਰਾਅ ਚੌਪਰ ਸ਼ਰੈਡਰ, ਮਲਚਰ, ਸ਼ਰਬ ਕਟਰ/ਰੋਟਰੀ ਸਲੈਸ਼ਰ, ਜ਼ੀਰੋ ਟਿੱਲ ਡਰਿੱਲ ਅਤੇ ਰੋਟਾਵੇਟਰ ਆਦਿ 253 ਮਸ਼ੀਨਾਂ ਉਪਲਬੱਧ ਹਨ। ਉਨ•ਾਂ ਕਿਹਾ ਕਿ ਕਿਸਾਨ ਆਪਣੇ ਏਰੀਏ ਵਿੱਚ ਸਬੰਧਤ ਉਕਤ ਖੇਤੀ ਮਸ਼ੀਨਾਂ ਕਿਰਾਏ ‘ਤੇ ਲੈਣ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

About The Author

Leave a reply

Your email address will not be published. Required fields are marked *