Select Page

ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਵਲ ਹਸਪਤਾਲ ਗੜ੍ਹਸ਼ੰਕਰ ‘ਚ ਦਿਵਿਆਂਗਾਂ ਲਈ ਲਗਾਇਆ ਕੈਂਪ

ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਿਵਲ ਹਸਪਤਾਲ ਗੜ੍ਹਸ਼ੰਕਰ ‘ਚ ਦਿਵਿਆਂਗਾਂ ਲਈ ਲਗਾਇਆ ਕੈਂਪ

ਹੁਸ਼ਿਆਰਪੁਰ ( ਸ਼ਾਨੇ ) ਜ਼ਿਲਾ ਪ੍ਰਸ਼ਾਸ਼ਨ ਵਲੋਂ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਇਕ ਨਿਵੇਕਲੀ ਪਹਿਲ ਕਰਦਿਆਂ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ‘ਹਰ ਵੀਰਵਾਰ ਦਿਵਿਆਂਗਾਂ ਦਾ ਸਤਿਕਾਰ’ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਦੀ ਅਗਵਾਈ ਵਿੱਚ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਵਿੱਚ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਦਿਵਿਆਂਗਜਨਾਂ ਦੀ ਜਿਥੇ ਰਜਿਸਟਰੇਸ਼ਨ ਕੀਤੀ ਗਈ, ਉਥੇ ਹੀ ਉਨ੍ਹਾਂ ਨੂੰ ਸਰਟੀਫਿਕੇਟ ਵੀ ਵੰਡੇ ਗਏ।
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਜ਼ਿਲਾ ਪ੍ਰਸ਼ਾਸ਼ਨ ਵਲੋਂ ਐਨ.ਜੀ.ਓਜ਼ ਦੇ ਸਹਿਯੋਗ ਨਾਲ ਲਗਾਏ ਇਸ ਕੈਂਪ ਵਿੱਚ ਅੱਜ 46 ਰਜਿਸਟਰੇਸ਼ਨ ਕੀਤੀਆਂ ਗਈਆਂ ਅਤੇ 26 ਸਰਟੀਫਿਕੇਟ ਵੀ ਵੰਡੇ ਗਏ। ਇਸ ਤੋਂ ਇਲਾਵਾ ਦਿਵਆਂਗਜਨਾਂ ਦੇ 13 ਯੂ.ਡੀ.ਆਈ.ਡੀ. ਅਤੇ 9 ਪੈਨਸ਼ਨਾਂ ਦੇ ਫਾਰਮ ਵੀ ਭਰੇ ਗਏ। ਇਸ ਮੌਕੇ ਸਿਵਲ ਹਸਪਤਾਲ ਗੜ•ਸ਼ੰਕਰ ਦੇ ਐਸ.ਐਮ.ਓ. ਡਾ.ਟੇਕਰਾਜ ਭਾਟੀਆ ਨੇ ਦੱਸਿਆ ਕਿ ਦਿਵਆਂਗਜਨ ਵਿਅਕਤੀਆਂ ਨੂੰ ਸਿਵਲ ਹਸਪਤਾਲ ਗੜ•ਸ਼ੰਕਰ ਵਿਖੇ ਸਰਟੀਫਿਕੇਟ ਬਣਾਉਣ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਹੀਨੇ ਦੇ ਪਹਿਲੇ ਵੀਰਵਾਰ ਸਿਵਲ ਹਸਪਤਾਲ ਗੜ•ਸ਼ੰਕਰ ਵਿਖੇ ਦਿਵਆਂਗਜਨਾਂ ਲਈ ਸਪੈਸ਼ਲ ਕੈਂਪ ਲਗਾਇਆ ਜਾਵੇਗਾ।
ਇਸ ਮੌਕੇ ਸ਼੍ਰੀ ਪ੍ਰਦੀਪ ਕੁਮਾਰ, ਸ੍ਰੀ ਸੰਦੀਪ ਸ਼ਰਮਾ, ਸ੍ਰੀ ਗੁਰਮੇਲ ਸਿੰਘ ਹੀਰਾ, ਸ੍ਰੀ ਜਸਵਿੰਦਰ ਸਿੰਘ, ਜ਼ਿਲਾ ਸਮਾਜਿਕ ਸੁਰੱਖਿਆ ਦਫ਼ਤਰ ਦੀ ਟੀਮ ਅਤੇ ਸਪੈਸ਼ਲ ਟੀਚਰ ਵੀ ਹਾਜ਼ਰ ਸਨ।

About The Author

Leave a reply

Your email address will not be published. Required fields are marked *