Select Page

ਸਰਕਾਰੀ ਦਫਤਰਾਂ ‘ਚ ਸੀਨੀਅਰ ਸਿਟੀਜ਼ਨ ਦਾ ਮਾਣ ਸਤਿਕਾਰ ਬਹਾਲ ਰੱਖਿਆ ਜਾਵੇ

ਸਰਕਾਰੀ ਦਫਤਰਾਂ ‘ਚ ਸੀਨੀਅਰ ਸਿਟੀਜ਼ਨ ਦਾ ਮਾਣ ਸਤਿਕਾਰ ਬਹਾਲ ਰੱਖਿਆ ਜਾਵੇ

ਹੁਸ਼ਿਆਰਪੁਰ (ਰੁਪਿੰਦਰ ) ਸਹਾਇਕ ਕਮਿਸ਼ਨਰ (ਜ) ਸ਼੍ਰੀ ਰਣਦੀਪ ਸਿੰਘ ਹੀਰ ਦੀ ਪ੍ਰਧਾਨਗੀ ਹੇਠ ਅੱਜ ਸੀਨੀਅਰ ਸਿਟੀਜ਼ਨ ਕਮੇਟੀ ਦੀ ਤਿਮਾਹੀ ਮੀਟਿੰਗ ਕੀਤੀ ਗਈ।
ਇਸ ਮੌਕੇ ਸ੍ਰੀ ਰਣਦੀਪ ਸਿੰਘ ਹੀਰ ਨੇ ਕਿਹਾ ਕਿ ਹਰ ਸਰਕਾਰੀ ਵਿਭਾਗ ਵਲੋਂ ਪਹਿਲ ਦੇ ਅਧਾਰ ‘ਤੇ ਸੀਨੀਅਰ ਸਿਟੀਜ਼ਨ ਨੂੰ ਸਬੰਧਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿੱਚ ਸੀਨੀਅਰ ਸਿਟੀਜ਼ਨ ਦਾ ਮਾਣ-ਸਤਿਕਾਰ ਬਹਾਲ ਰੱਖਿਆ ਜਾਵੇ। ਇਸ ਤੋਂ ਇਲਾਵਾ ਵਿਸ਼ੇਸ਼ ਕੈਂਪਾਂ ਦੌਰਾਨ ਇਨ੍ਹਾਂ ਦੇ ਪਹਿਲ ਦੇ ਆਧਾਰ ‘ਤੇ ਕੰਮ ਕੀਤੇ ਜਾਣ। ਉਨ੍ਹਾਂ ਦੱਸਿਆ ਕਿ ਸਰਕਾਰੀ ਸਿਹਤ ਕੇਂਦਰਾਂ ਤੋਂ ਇਲਾਵਾ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਤਵੱਜੋ ਦਿੰਦੇ ਹੋਏ ਸੀਨੀਅਰ ਸਿਟੀਜ਼ਨ ਨੂੰ ਸੇਵਾਵਾਂ ਉਪਲਬੱਧ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਵੀ ਬਜ਼ੁਰਗਾਂ ਨੂੰ ਪਹਿਲ ਦੇ ਆਧਾਰ ‘ਤੇ ਕਾਨੂੰਨੀ ਸਲਾਹ ਮੁਹੱਈਆ ਕਰਵਾਈ ਜਾ ਰਹੀ ਹੈ।
ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀ ਮੁਕੇਸ਼ ਗੌਤਮ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਸਹਾਇਕ ਜ਼ਿਲ੍ਹਾ ਅਟਾਰਨੀ ਸ਼੍ਰੀ ਬਿਹਾਰੀ ਲਾਲ, ਸ਼੍ਰੀ ਅਨਿਲ ਕੁਮਾਰ, ਸ਼੍ਰੀ ਹਰਵੇਲ ਸਿੰਘ, ਸ਼੍ਰੀ ਹਰਬੰਸ ਸਿੰਘ, ਸ਼੍ਰੀ ਸੁਰਜੀਤ ਸਿੰਘ, ਸ਼੍ਰੀ ਕੇ.ਕੇ. ਕੰਧਾਲੀ, ਸ਼੍ਰੀ ਜਰਨੈਲ ਸਿੰਘ ਧੀਰ, ਸ਼੍ਰੀ ਹਜਾਰਾ ਰਾਮ ਅਤੇ ਸ਼੍ਰੀ ਚੰਦਰ ਗੁਪਤਾ ਮੌਜੂਦ ਸਨ।

About The Author

Leave a reply

Your email address will not be published. Required fields are marked *