Select Page

ਮੁੱਖ ਮੰਤਰੀ ਵੱਲੋਂ ਸੀਨੀਅਰ ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਅਧਿਕਾਰੀ ਵਿਸਵਾਜੀਤ ਖੰਨਾ ਦੇ ਪਿਤਾ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਨਿਊਜ਼ ਚੈਨਲ, ਜਨਗਾਥਾ ਟਾਇਮਜ਼: (ਸਿਮਰਨ)

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਆਈ.ਏ.ਐਸ. ਅਧਿਕਾਰੀ ਅਤੇ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਦੇ ਪਿਤਾ ਲਛਮਣ ਦਾਸ ਖੰਨਾ (93) ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਲਛਮਣ ਦਾਸ ਖੰਨਾ ਨੇ ਅੱਜ ਸਵੇਰੇ ਸੰਖੇਪ ਬਿਮਾਰੀ ਤੋਂ ਬਾਅਦ ਪੀ.ਜੀ.ਆਈ. ਚੰਡੀਗੜ੍ਹ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇਕ ਬੇਟੀ ਛੱਡ ਗਏ ਹਨ। ਪਰਿਵਾਰਕ ਸੂਤਰਾਂ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ (ਵੀਰਵਾਰ) ਸ਼ਾਮ 4 ਵਜੇ ਸੈਕਟਰ 25 ਦੇ ਸਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ ਹਮਦਰਦੀ ਪ੍ਰਗਟਾਉਂਦਿਆਂ ਇਸ ਨੂੰ ਉਨ੍ਹਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ।

About The Author

Leave a reply

Your email address will not be published. Required fields are marked *