Select Page

ਪ੍ਰਤਾਪ ਸਿੰਘ ਬਾਜਵਾ ਨੇ ਮੁੜ ਦਿੱਤੀ ਕੈਪਟਨ ਨੂੰ ਸਲਾਹ, ਜਾਣੋ ਕੀ ਕਿਹਾ

ਪ੍ਰਤਾਪ ਸਿੰਘ ਬਾਜਵਾ ਨੇ ਮੁੜ ਦਿੱਤੀ ਕੈਪਟਨ ਨੂੰ ਸਲਾਹ, ਜਾਣੋ ਕੀ ਕਿਹਾ

ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਖਿਲਾਫ ਮੋਰਚਾ ਖੋਲ੍ਹਣ ਵਾਲੇ ਕਾਂਗਰਸੀ ਸਾਂਸਦ ਪ੍ਰਤਾਪ ਸਿੰਘ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਕਿ ਪੰਜਾਬ ‘ਚ ਵੀ ਮੱਧ ਪ੍ਰਦੇਸ਼ ਵਰਗੇ ਹਾਲਾਤ ਬਣ ਸਕਦੇ ਹਨ। ਉਹਨਾਂ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਵਾਰ ਫਿਰ ਸਲਾਹ ਦਿੱਤੀ ਹੈ ਕਿ ਉਨ੍ਹਾਂ ਕੋਲ 2 ਸਾਲਾਂ ਦਾ ਸਮਾਂ ਬਾਕੀ ਹੈ ਅਤੇ ਸਮਾਂ ਰਹਿੰਦੇ ਉਹ ਹਾਲਾਤ ਸੰਭਾਲ ਲੈਣ।

ਅੱਗੇ ਉਹਨਾਂ ਕਿਹਾ ਕਿ ਮੱਧ ਪ੍ਰਦੇਸ਼ ਦੇ ਹਾਲਾਤ ਵੇਖ ਕੇ ਕਾਂਗਰਸ ਪਾਰਟੀ ਨੂੰ ਸਬਕ ਲੈਣ ਦੀ ਲੋੜ ਹੈ ਤੇ ਮੁੱਖ ਮੰਤਰੀ ਨੂੰ ਬਾਕੀ ਕੰਮ ਛੱਡ ਕੇ ਅਫ਼ਸਰਸ਼ਾਹੀ ਰਾਜ ਨੂੰ ਜਲਦ ਪਾਉਣ ਨੱਥ ਪਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਕਾਂਗਰਸੀ ਵਿਧਾਇਕ ਆਪਣੀ ਸਰਕਾਰ ਤੋਂ ਸੰਤੁਸ਼ਟ ਨਹੀਂ ਹਨ ਅਤੇ ਅਫ਼ਸਰਸ਼ਾਹੀ ਵਿਧਾਇਕਾਂ ‘ਤੇ ਭਾਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਨੂੰ ਮੱਧ ਪ੍ਰਦੇਸ਼ ਤੋਂ ਸਬਕ ਲੈਂਦੇ ਹੋਏ 2 ਸਾਲਾਂ ‘ਚ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ, ਜੇਕਰ ਕੈਪਟਨ ਨੇ ਵਾਅਦੇ ਪੂਰੇ ਨਾ ਕੀਤੇ ਤਾਂ 2022 ‘ਚ ਸੱਤਾ ‘ਚ ਆਉਣਾ ਮੁਸ਼ਕਿਲ ਹੈ।

ਜ਼ਿਕਰਯੋਗ ਹੈ ਕਿ ਮੱਧ ਪ੍ਰਦੇਸ਼ ‘ਚ ਕਾਂਗਰਸ ਸਰਕਾਰ ਦੇ ਬੁਰੇ ਹਾਲਾਤ ਬਣ ਚੁੱਕੇ ਹਨ। ਕਮਲਨਾਥ ਖਿਲਾਫ਼ ਬਗਾਵਤ ਕਰਕੇ ਜੋਤੀਰਾਦਿੱਤਿਆ ਸਿੰਧੀਆ ਅਤੇ 22 ਵਿਧਾਇਕਾਂ ਨੇ ਅਸਤੀਫ਼ਾ ਦਿੱਤਾ ਸੀ। ਜੋਤੀਰਾਦਿੱਤਿਆ ਸਿੰਧੀਆ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨ ਮਗਰੋਂ ਭਾਜਪਾ ਦਾ ਪੱਲ੍ਹਾ ਫੜ੍ਹ ਲਿਆ ਹੈ।

About The Author

Leave a reply

Your email address will not be published. Required fields are marked *