Select Page

ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ : ਅਰੋੜਾ

ਵੱਖ-ਵੱਖ ਯੋਜਨਾਵਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ : ਅਰੋੜਾ

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ: ਹੁਸ਼ਿਆਰਪੁਰ ਅੰਦਰ ਲੋਕ ਭਲਾਈ ਸੁਵਿਧਾਵਾਂ ਨੂੰ ਹੋਰ ਬੇਹਤਰ ਬਣਾਉਣ ਅਤੇ ਸਰਕਾਰੀ ਯੋਜਨਾਵਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਇਹ ਵਿਚਾਰ ਉਦਯੋਗ ਤੇ ਵਣਜ ਮੰਤਰੀ, ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਪਿੰਡ ਡੱਲੇਵਾਲ ਦੀ ਪੰਚਾਇਤ ਨੂੰ 12 ਲੱਖ 40 ਹਜ਼ਾਰ ਰੁਪਏ ਦੇ ਚੈਕ ਭੇਟ ਕਰਦਿਆਂ ਪ੍ਰਗਟ ਕੀਤੇ। ਅਰੋੜਾ ਨੇ ਇਸ ਦੌਰਾਨ ਪੰਚਾਇਤ ਨੂੰ ਕਮਿਊਨਟੀ ਸੈਂਟਰ ਅਤੇ ਗਲੀਆਂ ਦੇ ਨਿਰਮਾਣ ਲਈ 6 ਲੱਖ, ਖੇਡਾਂ ਨੂੰ ਪ੍ਰਫੁੱਲਤ ਕਰਨ ਲਈ 4 ਲੱਖ ਅਤੇ ਪਿੰਡ ਦੀਆਂ ਦੋ ਮਹਿਲਾਵਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਬਣਾਉਣ ਲਈ 2 ਲੱਖ 40 ਹਜ਼ਾਰ ਰੁਪਏ ਦੇ ਚੈਕ ਦਿੱਤੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੁਸ਼ਿਆਰਪੁਰ ਨੂੰ ਹੋਰ ਉਚਾਈਆਂ ‘ਤੇ ਲਿਜਾਣ ਲਈ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਜ਼ਰੂਰਤਮੰਦ ਲੋਕਾਂ ਤੱਕ ਪਹੁੰਚਾਉਣਾ ਹਰ ਅਧਿਕਾਰੀ ਦੀ ਜ਼ਿੰਮੇਵਾਰੀ ਹੈ, ਤਾਂ ਜੋ ਜ਼ਰੂਰਤਮੰਦ ਸਰਕਾਰ ਦੀਆਂ ਇਨ੍ਹਾਂ ਯੋਜਨਾਵਾਂ ਦਾ ਲਾਭ ਲੈ ਸਕੇ।

ਕੈਬਨਿਟ ਮੰਤਰੀ ਅਰੋੜਾ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਿਥੇ ਵਿਕਾਸ ਪੱਖੋਂ ਪਿੰਡਾਂ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ, ਉਥੇ ਯੋਗ ਲਾਭਪਾਤਰੀਆਂ ਨੂੰ ਵੱਖ-ਵੱਖ ਯੋਜਨਾਵਾਂ ਤਹਿਤ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਵੀ ਯਕੀਨੀ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ ਲਈ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਵਿਕਾਸ ਕਾਰਜਾਂ ਦੇ ਨਾਲ-ਨਾਲ ਪਿੰਡਾਂ ਵਿੱਚ ਖੇਡ ਸਟੇਡੀਅਮ ਵੀ ਬਣਾਏ ਜਾ ਰਹੇ ਹਨ, ਤਾਂ ਜੋ ਪੰਜਾਬ ਦੀ ਜਵਾਨੀ ਨੂੰ ਤੰਦਰੁਸਤ ਅਤੇ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪਿੰਡ ਵਾਸੀ ਨਸ਼ੇ ਖਿਲਾਫ਼ ਇਕਜੁੱਟ ਹੋਣ, ਕਿਉਂਕਿ ਇਕਜੁੱਟਤਾ ਨਾਲ ਹੀ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖਤਮ ਕੀਤਾ ਜਾ ਸਕਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਲੋਂ ਲਗਾਤਾਰ ਪਿੰਡਾਂ ਦਾ ਦੌਰਾ ਜਾਰੀ ਹੈ, ਤਾਂ ਜੋ ਪਿੰਡਾਂ ਦੀਆਂ ਮੰਗਾਂ ਅਨੁਸਾਰ ਕੰਮ ਕਰਵਾ ਕੇ ਪਿੰਡਾਂ ਦੀ ਨੁਹਾਰ ਬਦਲੀ ਜਾ ਸਕੇ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਣਕਾਰੀ ਨਾਲ ਹੀ ਇਨ੍ਹਾਂ ਯੋਜਨਾਵਾਂ ਦਾ ਲਾਭ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਯਤਨਸ਼ੀਲ ਹੈ, ਜਿਸ ਨੂੰ ਲੈ ਕੇ ਸਰਕਾਰ ਯੋਜਨਾਬੱਧ ਤਰੀਕੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਰੋਜ਼ਗਾਰ ਮੇਲਿਆਂ ਦੇ ਮਾਧਿਅਮ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾ ਰਹੀ ਹੈ। ਇਸ ਮੌਕੇ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਸਰਪੰਚ ਜੀਤ ਲਾਲ, ਨੰਬਰਦਾਰ ਮਾਸਟਰ ਜੈ ਰਾਮ, ਰਾਜ ਜੀ ਦਾਸ, ਕੁਲਦੀਪ ਅਰੋੜਾ, ਗੁਰਮੇਲ ਚੰਦ, ਸੰਤ ਰਾਮ, ਵਿਜੇ ਕੁਮਾਰ, ਸ਼ਮਸ਼ੇਰ ਸਿੰਘ, ਰਾਹੁਲ ਗੋਇਲ, ਹਰਮੇਸ਼ ਚੰਦ, ਧਰਮਜੀਤ ਸਿੰਘ, ਹੰਸ ਰਾਜ, ਹਰੀ ਰਾਮ, ਸੁਰੇਸ਼ ਕੁਮਾਰ, ਅਵਤਾਰ ਸਿੰਘ, ਸੁਭਾਸ਼ ਚੰਦ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

About The Author

Leave a reply

Your email address will not be published. Required fields are marked *