Select Page

ਖਾਲਸਾ ਕਾਲਜ ਮਾਹਿਲਪੁਰ ਦੀ ਪ੍ਰਿਆ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ‘ਤੇ

ਖਾਲਸਾ ਕਾਲਜ ਮਾਹਿਲਪੁਰ ਦੀ ਪ੍ਰਿਆ ਪੰਜਾਬ ਯੂਨੀਵਰਸਿਟੀ ਵਿੱਚੋਂ ਪਹਿਲੀ ਪੁਜੀਸ਼ਨ ‘ਤੇ

ਮਾਹਿਲਪੁਰ (ਸਿਮਰਨ ) ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਅਰਾਧਨਾ ਦੁੱਗਲ ਅਤੇ ਫਿਜੀਕਸ ਵਿਭਾਗ ਦੇ ਮੁਖੀ ਪ੍ਰੋ ਆਰਤੀ ਸ਼ਰਮਾ ਨੇ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਪ੍ਰਿਆ ਨੇ 81.6 ਫੀਸਦੀ ਅੰਕ ਹਾਸਿਲ ਕਰਕੇ ਐੱਮਐੱਸ ਸੀ ਫਿਜਿਕਸ ਸਮੈਸਟਰ ਤੀਜਾ ਦੇ ਐਲਾਨੇ ਨਤੀਜੇ ਵਿੱਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਵਿਦਿਆਰਥਣ ਪਵਨਦੀਪ ਸਿੰਘ ਨੇ 74 ਫੀਸਦੀ ਅੰਕਾਂ ਨਾਲ ਕਾਲਜ ਵਿੱਚੋ ਦੂਜਾ ਅਤੇ ਰਿਤੁਲ ਨੇ 69.7 ਫੀਸਦੀ ਅੰਕਾਂÎ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਅਤੇ ਸਬੰਧਤ ਵਿਭਾਗ ਦੇ ਸਟਾਫ ਨੇ ਹੋਣਹਾਰ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਵਾਦ ਦਿੱਤੀ।
ਕੈਪਸ਼ਨ-ਚੰਗੀਆਂ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਖਾਲਸਾ ਕਾਲਜ ਮਾਹਿਲਪੁਰ ਦੀਆਂ ਹੋਣਹਾਰ ਵਿਦਿਆਰਥਣਾਂ।
Co

About The Author

Leave a reply

Your email address will not be published. Required fields are marked *