Select Page

ਫ਼ਰੀਦਕੋਟ :ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜਖ਼ਮੀ

ਫ਼ਰੀਦਕੋਟ :ਕਬੱਡੀ ਟੂਰਨਾਮੈਂਟ ‘ਚ ਚੱਲੀਆਂ ਗੋਲੀਆਂ, ਇੱਕ ਦੀ ਮੌਤ, 2 ਗੰਭੀਰ ਜਖ਼ਮੀ

ਜੈਤੋ, ਜਨਗਾਥਾ ਟਾਇਮਜ਼, (ਸਿਮਰਨ)

ਜੈਤੋ : ਫ਼ਰੀਦਕੋਟ ਦੇ ਪਿੰਡ ਰੋੜੀਕਪੂਰਾ ਵਿਖੇ ਐਤਵਾਰ ਸ਼ਾਮ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ‘ਚ ਫ਼ਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੋਲੀਬਾਰੀ ‘ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਜ਼ਖਮੀ ਹੋ ਗਏ ਹਨ। ਮ੍ਰਿਤਕ ਦੀ ਪਛਾਣ 27 ਸਾਲਾ ਜਸਵੀਰ ਸਿੰਘ ਵਾਸੀ ਪਿੰਡੀ ਰੋੜੀਕਪੂਰਾ ਵਜੋਂ ਹੋਈ ਹੈ, ਜਦਕਿ ਜ਼ਖਮੀ ਯਾਦਵਿੰਦਰ ਸਿੰਘ ਅਤੇ ਗੁਰਨੈਬ ਸਿੰਘ ਵੀ ਇਸੇ ਪਿੰਡ ਦੇ ਵਸਨੀਕ ਹਨ।

ਜਿੱਥੇ ਅਖ਼ਰੀਲੇ ਦਿਨ ਰਾਤ ਕਰੀਬ 8 ਵਜੇ ਪਿੰਡ ਦੇ ਕੁੱਝ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ ਤੇ ਮਾਰੂ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕਬੱਡੀ ਟੂਰਨਾਮੈਂਟ ਦੌਰਾਨ ਦੋ ਧਿਰਾਂ ਦੀ ਪਹਿਲਾਂ ਆਪਸ ‘ਚ ਬਹਿਸਬਾਜ਼ੀ ਹੋਈ ਅਤੇ ਇਸ ਮਗਰੋਂ ਉਹ ਆਪਸ ‘ਚ ਭਿੜ ਗਏ ਤੇ ਇੱਕ ਨੇ ਕਥਿਤ ਤੌਰ ‘ਤੇ ਗੋਲੀ ਚਲਾ ਦਿੱਤੀ।

ਜਿਸ ਤੋਂ ਬਾਅਦ ਜ਼ਖਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਦਾਖਲ ਕਰਵਾਇਆ ਗਿਆ ਅਤੇ ਬਾਅਦ ‘ਚ ਉਨ੍ਹਾਂ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ ਵਿਖੇ ਭਰਤੀ ਕਰਵਾਇਆ ਗਿਆ। ਇੱਥੇ ਡਾਕਟਰਾਂ ਨੇ ਜਸਵੀਰ ਨੂੰ ਮ੍ਰਿਤਕ ਕਰਾਰ ਦਿੱਤਾ। ਪੁਲਿਸ ਨੇ ਦੱਸਿਆ ਕਿ ਜਸਵੀਰ ਅਤੇ ਯਾਦਵਿੰਦਰ ਨੂੰ ਗੋਲੀਆਂ ਲੱਗੀਆਂ ਹਨ, ਜਦਕਿ ਗੁਰਨੈਬ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ।

 

About The Author

Leave a reply

Your email address will not be published. Required fields are marked *