Select Page

ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਕੰਮ ਬੰਦ

ਕੋਰੋਨਾਵਾਇਰਸ ਦੇ ਚੱਲਦਿਆਂ ਪੰਜਾਬ-ਹਰਿਆਣਾ ਹਾਈਕੋਰਟ ‘ਚ ਕੰਮ ਬੰਦ

ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

ਚੰਡੀਗੜ੍ਹ: ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਵਾਇਰਸ ਕਾਰਨ ਸਾਰੇ ਕੰਮਾਂ ‘ਤੇ ਅਸਰ ਪੈਂਦਾ ਦਿਖਾਈ ਦੇ ਰਿਹਾ ਹੈ। ਜਿਸ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਵੱਲੋਂ ਕੋਰੋਨਾ ਦੇ ਵੱਧ ਰਹੇ ਖ਼ਤਰੇ ਨੂੰ ਮੁੱਖ ਰੱਖਦਿਆਂ 31 ਮਾਰਚ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਆਦੇਸ਼ ਜਾਰੀ ਕੀਤਾ ਹੈ ਕਿ ਜ਼ਰੂਰੀ ਕੇਸਾਂ ‘ਤੇ ਬੇਂਚ ਸੁਣਵਾਈ ਕਰਨਗੇ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ‘ਚ ਸਰਕਾਰੀ ਡਾਕਟਰਾਂ ਤੇ ਪੈਰਾਮੈਡੀਕਲ ਸਟਾਫ ਦੀ ਰਿਟਾਇਰਮੈਂਟ ‘ਤੇ 30 ਸਤੰਬਰ ਤੱਕ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ‘ਚ ਸੈਨੀਟਾਈਜ਼ਰ ਦੀ ਵਰਤੋਂ ਨੂੰ ਯਕੀਨੀ ਬਣਾਇਆ ਜਾਵੇ।

ਪੰਜਾਬ ‘ਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਂਮਾਰੀ ਐਲਾਨ ਕਰ ਦਿੱਤਾ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:
1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

About The Author

Leave a reply

Your email address will not be published. Required fields are marked *