Select Page

ਹੁਸ਼ਿਆਰਪੁਰ ਦਾ ਨੌਜਵਾਨ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ, ਪਾਕਿਸਤਾਨ ਤੋਂ ਹਥਿਆਰ ਮੰਗਵਾਉਦਾ ਸੀ..

ਹੁਸ਼ਿਆਰਪੁਰ ਦਾ ਨੌਜਵਾਨ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ, ਪਾਕਿਸਤਾਨ ਤੋਂ  ਹਥਿਆਰ ਮੰਗਵਾਉਦਾ ਸੀ..

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ: ਥਾਣਾ ਘਰਿੰਡਾ ਦੀ ਪੁਲਿਸ ਨੇ ਹੁਸ਼ਿਆਰਪੁਰ ਦੇ ਪਿੰਡ ਰੜਾ ਦੇ ਇੱਕ ਨੌਜਵਾਨ ਨੂੰ ਇੱਕ ਪਿਸਤੌਲ ਸਮੇਤ ਕਾਬੂ ਕੀਤਾ ਹੈ।ਪੁਲਿਸ ਨੇ ਇਸ ਵਿਅਕਤੀ ਦੀ ਪੁੱਛਗਿੱਛ ਤੋਂ ਬਾਅਦ ਬਾਬਾ ਬਕਾਲਾ ਦੇ ਦੋ ਨੌਜਵਾਨਾਂ ਨੂੰ ਵੀ ਪੁਲਿਸ ਨੇ ਵੀ ਗ੍ਰਿਫਤਾਰ ਕੀਤਾ।ਇਹ ਨੌਜਵਾਨ ਪਾਕਿਸਤਾਨ ਤੋਂ ਹਥਿਆਰ ਮੰਗਵਾ ਕੇ ਪੰਜਾਬ ਦੇ ਗੈਗਸਟਾਰਾਂ ਨੂੰ ਹਥਿਆਰ ਸਪਲਾਈ ਕਰਦਾ ਸੀ।

ਪੁਲਿਸ ਵੱਲੋ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਪਹਿਚਾਣ ਵਜੋਂ ਗੁਰਪ੍ਰੀਤ ਸਿੰਘ ਨਿਵਾਸੀ ਰੜਾ, ਦਿਲਪ੍ਰੀਤ ਸਿੰਘ ਅਤੇ ਰਣਜੋਧ ਸਿੰਘ ਨਿਵਾਸੀ ਬਾਬਾ ਬਕਾਲਾ ਦੇ ਰੂਪ ਵੱਜੋ ਹੋਈ ਹੈ।ਪੁਲਿਸ ਇਸ ਮਾਮਲੇ ਵਿਚ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਰਹੀ ਹੈ।ਪੁਲਿਸ ਘਰਿੰਡਾ ਨੂੰ ਸੂਚਨਾ ਸੀ ਕਿ ਹੁਸ਼ਿਆਰਪੁਰ ਦਾ ਨੌਜਵਾਨ ਗੁਰਪ੍ਰੀਤ ਸਿੰਘ ਪਾਕਿ ਵਿਚ ਬੈਠੇ ਕੁੱਝ ਲੋਕਾਂ ਨਾਲ ਸੰਬੰਧ ਸਨ ਅਤੇ ਉੱਥੋਂ ਕਿਸੇ ਤਾਰੀਕੇ ਹਥਿਆਰ ਮੰਗਵਾਉਂਦਾ ਹੈ। ਇਹ ਹਥਿਆਰ ਪੰਜਾਬ ਦੇ ਗੈਂਗਸਟਰਾਂ ਨੂੰ ਸਪਲਾਈ ਕਰਦਾ ਸੀ।

ਪੁਲਿਸ ਨੇ ਸੋਮਵਾਰ ਛਾਪੇਮਾਰੀ ਕਰ ਕੇ ਉਸ ਨੂੰ ਗ੍ਰਿਫਤਾਰ ਕੀਤਾ। ਪੁਲਿਸ ਨੇ ਇਹਨਾਂ ਗ੍ਰਿਫਤਾਰ ਕੀਤੇ ਨੌਜਵਾਨਾਂ ਤੋਂ ਹੋਰ ਜਾਣਕਾਰੀ ਲੈਣ ਲਈ ਕਾਰਵਾਈ ਕਰ ਰਹੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮਜੀਠਾ ਵਿਚ ਹੋਏ ਸਰਪੰਚ ਦੇ ਕਤਲ ਵਿਚ ਵੀ ਇਹਨਾਂ ਦਾ ਹੱਥ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ ਪਰ ਇਸ ਮਾਮਲੇ ਵਿਚ ਪੁਲਿਸ ਕੁੱਝ ਵੀ ਬੋਲਣ ਨੂੰ ਤਿਆਰ ਨਹੀਂ ਹੈ।

About The Author

Leave a reply

Your email address will not be published. Required fields are marked *