Select Page

ਪ੍ਰਭਦਿਆਲ ਰਾਮਪੁਰ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਕਿਹਾ, ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ ਮੁਸ਼ਕਿਲਾਂ:

ਪ੍ਰਭਦਿਆਲ ਰਾਮਪੁਰ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਸੁਣੀਆਂ ਮੁਸ਼ਕਿਲਾਂ ਕਿਹਾ, ਪਹਿਲ ਦੇ ਆਧਾਰ ‘ਤੇ ਹੱਲ ਕੀਤੀਆਂ ਜਾਣਗੀਆਂ ਮੁਸ਼ਕਿਲਾਂ:

ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

ਹੁਸ਼ਿਆਰਪੁਰ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ (ਰਿਟਾ. ਆਈ.ਏ.ਐਸ) ਦੇ ਨਿਰਦੇਸ਼ਾਂ ‘ਤੇ ਕਮਿਸ਼ਨ ਦੇ ਮੈਂਬਰ ਪ੍ਰਭਦਿਆਲ ਰਾਮਪੁਰ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਵਿਅਕਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।

ਪ੍ਰਭਦਿਆਲ ਰਾਮਪੁਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵਲੋਂ ਪਹਿਲ ਦੇ ਆਧਾਰ ‘ਤੇ ਸਮੱਸਿਆਵਾਂ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਮਿਸ਼ਨ ਵਲੋਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਇਸ ਲਈ ਜੇਕਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਪੇਸ਼ ਆ ਰਹੀ ਹੈ, ਤਾਂ ਕਮਿਸ਼ਨ ਦੇ ਧਿਆਨ ਵਿੱਚ ਲਿਆਂਦੀ ਜਾ ਸਕਦੀ ਹੈ।

ਇਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਵਿਅਕਤੀਆਂ ਵਲੋਂ ਕਮਿਸ਼ਨ ਨੂੰ ਦਰਖ਼ਾਸਤਾਂ ਵੀ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ ਵੀ ਹਾਜ਼ਰ ਸਨ।

About The Author

Leave a reply

Your email address will not be published. Required fields are marked *