Select Page

ਬਰਨਾਲਾ ਪੁਲਿਸ ਨੇ ਢਾਈ ਲੱਖ ਦੀਆਂ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ!

ਬਰਨਾਲਾ ਪੁਲਿਸ ਨੇ ਢਾਈ ਲੱਖ ਦੀਆਂ ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ!

ਬਰਨਾਲਾ, ਜਨਗਾਥਾ ਟਾਇਮਜ਼: (ਸਿਮਰਨ)

ਬਰਨਾਲਾ: ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਬਰਨਾਲਾ ਪੁਲਿਸ ਨੇ ਕਾਰਵਾਈ ਕਰਦਿਆਂ ਅੱਜ ਢਾਈ ਲੱਖ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਬਰਨਾਲਾ ਦੇ ਐੱਸ.ਐੱਸ.ਪੀ ਸੰਦੀਪ ਗੋਇਲ ਨੇ ਦੱਸਿਆ ਕਿ ਬੀਤੇ ਦਿਨ ਪੁਲਿਸ ਨੇ ਮਾਲੇਰਕੋਟਲਾ ਤੋਂ ਇਕ ਨਸ਼ਾ ਤਸਕਰ ਕਾਬੂ ਕੀਤਾ ਸੀ। ਪੁਲਿਸ ਨੇ ਰਿਮਾਂਡ ਦੌਰਾਨ ਉਸਦੀ ਨਿਸ਼ਾਨਦੇਹੀ ਉਤੇ ਢਾਈ ਲੱਖ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ 25 ਫਰਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਵਿਚ ਹੁਣ ਤੱਕ 8 ਨਸ਼ਾ ਤਸਕਰਾਂ ਨੂੰ ਕਾਬੂ ਕਰ ਲਿਆ ਹੈ ਅਤੇ ਹੁਣ ਤੱਕ 41 ਲੱਖ 20 ਹਜ਼ਾਰ ਰੁਪਏ ਦੀ ਡਰੱਗ ਮਨੀ, 44 ਲੱਖ 26 ਹਜ਼ਾਰ 770 ਨਸ਼ੀਲੀ ਗੋਲੀਆਂ ਬਰਾਮਦ ਹੋਈਆਂ ਹਨ।

ਐੱਸ.ਐੱਸ.ਪੀ ਗੋਇਲ ਨੇ ਦੱਸਿਆਂ ਕਿ ਨਸ਼ੇ ਨਾਲ ਜੁੜੇ ਧੰਦੇ ਵਿਚ ਹਾਲੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਦੀ ਸਪਲਾਈ ਚੈਨ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਚਲਾਈ ਨਸ਼ੇ ਖਿਲਾਫ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

About The Author

Leave a reply

Your email address will not be published. Required fields are marked *