Select Page

ਜੇਲ੍ਹ ਮੰਤਰੀ ਵਲੋਂ ਪੰਜਾਬ ਸਰਕਾਰ ਨੂੰ 5800 ਕੈਦੀਆਂ ਨੂੰ ਰਿਹਾਅ ਕਰਨ ਦਾ ਸੁਝਾਅ:

ਜੇਲ੍ਹ ਮੰਤਰੀ ਵਲੋਂ ਪੰਜਾਬ ਸਰਕਾਰ ਨੂੰ 5800 ਕੈਦੀਆਂ ਨੂੰ ਰਿਹਾਅ ਕਰਨ ਦਾ ਸੁਝਾਅ:

ਚੰਡੀਗੜ੍ਹ, ਜਨਗਾਥਾ ਟਾਇਮਜ਼: (ਸਿਮਰਨ)

ਚੰਡੀਗੜ੍ਹ: ਕੋਰੋਨਾਵਾਇਰਸ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਦਰਅਸਲ, ਜੇਲ੍ਹ ਮੰਤਰੀ ਨੇ ਸੂਬਾ ਸਰਕਾਰ ਨੂੰ 5800 ਕੈਦੀਆਂ ਨੂੰ ਰਿਹਾਅ ਕਰਨ ਦਾ ਸੁਝਾਅ ਦਿੱਤਾ ਹੈ।

ਉਹਨਾਂ ਦਾ ਕਹਿਣਾ ਹੈ ਕਿ ਛੋਟੇ ਅਪਰਾਧ ਵਾਲੇ ਕੈਦੀਆਂ ਨੂੰ ਰਿਹਾਅ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਸੁਝਾਅ ਮੰਨੇ ਜਾਣ ‘ਤੇ ਛੋਟੇ ਅਪਰਾਧ ਕਰਨ ਵਾਲੇ ਕੈਦੀਆਂ ਨੂੰ ਰਿਹਾਅ ਕਰਨ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਤੁਹਾਨੂੰ ਦੱਸ ਦੇਈਏ ਕਿ ਸੂਬਾ ਸਰਕਾਰ ਨੇ 31 ਮਾਰਚ ਤੱਕ ਪੰਜਾਬ ਅੰਦਰ ਸਿਨੇਮਾ ਘਰ, ਸਕੂਲ, ਕਾਲਜ, ਯੂਨੀਵਰਸਿਟੀਆਂ ਅਤੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਤੱਕ ਮੁਲਤਵੀ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਦੇ ਕਰੀਬ 190837 ਲੱਖ ਤੋਂ ਜ਼ਿਆਦਾ ਲੋਕ ਇਸ ਵਾਇਰਸ ਦੀ ਚਪੇਟ ‘ਚ ਆ ਚੁੱਕੇ ਹਨ ਤੇ ਹੁਣ ਤੱਕ ਕਰੀਬ 7,527 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤੱਕ ਭਾਰਤ ਵਿਚ 147 ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

About The Author

Leave a reply

Your email address will not be published. Required fields are marked *