210 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 16932, ਕੁੱਲ ਮੌਤਾਂ 678

    0
    130

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 1930 ਨਵੇਂ ਸੈਂਪਲ ਲਏ ਗਏ ਹਨ ਅਤੇ 2057 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 210 ਨਵੇਂ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16932 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 428693 ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 409952 ਸੈਂਪਲ ਨੈਗੇਟਿਵ, 3429 ਸੈਂਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 14236 ਹੈ ਜਦਕਿ 16208 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 676 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 98 ਸੈਂਪਲ ਪਾਜ਼ੀਟਿਵ ਆਏ ਹਨ ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 20 ਅਤੇ 190 ਸੈਂਪਲ ਬਾਕੀ ਸਿਹਤ ਕੇਦਰਾ ਨਾਲ ਸਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 5 ਮੌਤਾਂ ਹੋਈਆਂ ਹਨ। (1) 60 ਸਾਲਾਂ ਪੁਰਸ਼ ਵਾਸੀ ਬਲਾਕ ਚਕੋਵਾਲ ਹੁਸ਼ਿਆਰਪੁਰ ਦੀ ਮੌਤ ਸਵਲ ਹਸਪਤਾਲ ਹੁਸ਼ਿਆਰਪੁਰ ਹੈ। (2) 78 ਸਾਲਾਂ ਔਰਤ ਵਾਸੀ ਪਾਲਦੀ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ। (3) 52 ਸਾਲਾਂ ਪੁਰਸ਼ ਵਾਸੀ ਭੂੰਗਾ ਦੀ ਮੌਤ ਮਾਡਰਨ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ। (4) 43 ਸਾਲਾਂ ਪੁਰਸ਼ ਵਾਸੀ ਮੰਡ ਭੰਡੇਰ ਦੀ ਮੌਤ ਚੰਡੀਗੜ੍ਹ (5) 42 ਸਾਲਾਂ ਪੁਰਸ਼ ਵਾਸੀ ਪੋਸੀ ਮੌਤ ਆਈਵੀਵਾਈ ਨਵਾਂ ਸ਼ਹਿਰ ਵਿਖੇ ਹੋਈ।

    ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਾਇਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।

     

    LEAVE A REPLY

    Please enter your comment!
    Please enter your name here