225 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 10555, ਕੁੱਲ ਮੌਤਾਂ 416

    0
    143

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 2655 ਨਵੇਂ ਸੈਂਪਲ ਲਏ ਗਏ ਹਨ ਅਤੇ 1900 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 225 ਨਵੇਂ ਪਾਜ਼ਿਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 10555 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ ਜ਼ਿਲ੍ਹੇ ਅੰਦਰ 350243 ਸੈਂਪਲ ਲਏ ਗਏ ਹਨ। ਜਿਨ੍ਹਾਂ ਵਿਚੋਂ 334385 ਸੈਂਪਲ ਨੈਗੇਟਿਵ, 6964 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1556 ਹੈ ਜਦਕਿ 9094 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 416 ਹੈ। ਜ਼ਿਲ੍ਹਾ ਹੁਸ਼ਿਆਰਪੁਰ ਦੇ 225 ਸੈਂਪਲ ਪਾਜ਼ਿਟਿਵ ਆਏ ਹਨ। ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 22 ਅਤੇ 203 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸੰਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 3 ਮੌਤਾਂ ਹੋਈਆਂ ਹਨ। (1) 63 ਸਾਲਾਂ ਵਿਅਕਤੀ ਵਾਸੀ ਦੀਪ ਕਲੋਨੀ ਗੜ੍ਹਸ਼ੰਕਰ ਦੀ ਮੌਤ ਨਿੱਜੀ ਹਸਪਤਾਲ ਜਲੰਧਰ (2) 69 ਸਾਲਾਂ ਵਿਅਕਤੀ ਵਾਸੀ ਟਾਂਡਾ ਦੀ ਮੌਤ ਡੀ ਐਮ ਸੀ ਲੁਧਿਆਣਾ (3) 69 ਸਾਲਾਂ ਵਿਅਕਤੀ ਵਾਸੀ ਟਾਂਡਾ ਦੀ ਮੌਤ ਡੀ ਐਮ ਸੀ ਲੁਧਿਆਣਾ। ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਜਾਦੀ ਹੈ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵੱਲੋ ਜਾਰੀ ਹਦਾਇਤਾਂ ਦੀ ਸਖ਼ਤ ਪਾਲਣਾ ਕੀਤੀ ਜਾਵੇ।

    LEAVE A REPLY

    Please enter your comment!
    Please enter your name here