23 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 6731, ਕੁੱਲ ਮੌਤਾਂ 236

    0
    129

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1520 ਨਵੇਂ ਸੈਂਪਲ ਲੈਣ ਨਾਲ ਅਤੇ 1587 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ ਕੋਵਿਡ-19 ਦੇ, ਨਵੇਂ 23 ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 6731 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 182845 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 175525 ਸੈਂਪਲ ਨੈਗੇਟਿਵ, ਜਦਕਿ 1821 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 236 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 203, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6292 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 23 ਪਾਜ਼ਿਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 4 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 19 ਪਾਜ਼ਿਟਿਵ ਮਰੀਜ਼ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਇਕ ਮੌਤ ਹੋਈ ਹੈ। (1) 76 ਸਾਲਾਂ ਵਿਅਕਤੀ ਵਾਸੀ ਸਾਨੀਆ ਸਿਹਤ ਕੇਂਦਰ ਬੁਢਾਬੜ ਦੀ ਮੌਤ ਐੱਮ ਐੱਚ ਜਲੰਧਰ। ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

     

    LEAVE A REPLY

    Please enter your comment!
    Please enter your name here