25 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 2746, ਕੁੱਲ ਮੌਤਾਂ ਦੀ ਗਿਣਤੀ 82

    0
    153

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1511 ਨਵੇਂ ਸੈਂਪਲ ਲੈਣ ਨਾਲ ਅਤੇ 1814 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 125 ਨਵੇ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 2746 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 75544 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 71335 ਸੈਂਪਲ ਨੈਗੇਟਿਵ, ਜਦਕਿ 1786 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 108 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 82 ਹੈ। ਐਕਟਿਵ ਕੇਸਾਂ ਦੀ ਗਿਣਤੀ 896 ਹੈ , ਤੇ 1766 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 125 ਪਾਜ਼ਿਟਿਵ ਕੇਸ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸੰਬੰਧਿਤ ਹਨ। ਇਸ ਤੋਂ ਇਲਾਵਾ 6 ਮੌਤਾਂ ਹੋਈਆਂ ਹਨ। (1) ਪਹਿਲੀ ਮੌਤ 55 ਸਾਲਾਂ ਔਰਤ ਵਾਸੀ ਅਹਿਰਾਣਾ ਖੁਰਦ , ਜਲੰਧਰ ਲੈ ਕੇ ਜਾਂਦੇ ਰਸਤੇ ਵਿੱਚ ਮੌਤ ਹੋ ਗਈ (2) 36 ਸਾਲਾਂ ਵਿਅਕਤੀ ਗੜ੍ਹਦੀਵਾਲਾ ਵਾਸੀ ਮੌਤ ਜੋਹਲ ਹਸਪਤਾਲ ਜਲੰਧਰ, (3) 69 ਸਾਲਾਂ ਔਰਤ ਵਾਸੀ ਤਲਵਾੜਾ ਇਲਾਜ ਦੋਰਾਨ ਜੋਹਲ ਹਸਪਤਾਲ ਜਲੰਧਰ ਵਿਖੇ ਮੌਤ (4) 52 ਸਾਲਾਂ ਵਿਅਕਤੀ ਦਸੂਹਾ ਦੀ ਸਿਵਲ ਹਸਪਤਾਲ ਦਸੂਹਾ ਵਿਖੇ ਮੌਤ। (5) 45 ਸਾਲਾਂ ਵਿਅਕਤੀ ਵਾਸੀ ਬਸੀ ਖਵਾਜੂ ਹੁਸ਼ਿਆਰਪੁਰ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ। (6) 65 ਸਾਲਾਂ ਔਰਤ ਵਾਸੀ ਮੁਕੇਰੀਆਂ ਮੌਤ ਨਿਜੀ ਹਸਪਤਾਲ ਜਲੰਧਰ, ਇਹ ਛੇ ਮਰੀਜ਼ ਕੋਰੋਨਾ ਪਾਜ਼ੀਟਿਵ ਸੀ। ਸਿਵਲ ਸਰਜਨ ਨੇ ਫੀਲਡ ਵਿਚ ਕੰਮ ਕਰ ਰਹੇ ਡਾਕਟਰ, ਨਰਸਿੰਗ, ਮਲਟੀਪਰਪਜ਼ ਫੀਮੇਲ ਅਤੇ ਮੇਲ ਵਰਕਰ ਹੋਰ ਸਾਰੇ ਸਟਾਫ਼ ਦਾ ਧੰਨਵਾਦ ਵੀ ਕੀਤਾ ਤੇ ਆਸ ਕੀਤੀ ਕਿ ਆਉਣ ਵਾਲੇ ਸਮੇਂ ਵਿੱਚ ਇਸੇ ਤਰ੍ਹਾਂ ਉਹ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਇਗੇ ਰਹਿਣਗੇ।

    ਉਹਨਾਂ ਨੇ ਲੋਕਾਂ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here