26 ਤੇ 27 ਨਵੰਬਰ ਨੂੰ ਦਿੱਲੀ ਜਾਣ ਵਾਸਤੇ ਕਿਸਾਨਾਂ ‘ਚ ਭਾਰੀ ਉਤਸ਼ਾਹ – ਸੰਘਾ

    0
    151

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    30 ਕਿਸਾਨ ਜੱਥੇਬੰਦੀ ਦੇ ਸੱਦੇ ਤੇ ਹੁਸ਼ਿਆਰਪੁਰ ਵਿਚ ਰਿਲਾਇੰਸ ਸਮਾਰਟ ਰਿਲਾਇੰਸ ਜਿਊਲਰੀ ਰਿਲਾਇੰਸ ਟ੍ਰੈਂਡ ਕਾਰਪੋਰੇਟ ਘਰਾਣਿਆਂ ਅੱਗੇ ਆਜ਼ਾਦ ਕਿਸਾਨ ਕਮੇਟੀ ਦੋਆਬਾ ਵਲੋਂ ਹਰਪਾਲ ਸਿੰਘ ਸੰਘਾ, ਗੁਰਨਾਮ ਸਿੰਘ ਸਿੰਗੜੀਵਾਲਾ, ਅਮਰ ਸਿੰਘ ਮੋਨਾ ਕਲਾਂ, ਮਲਕੀਅਤ ਸਿੰਘ ਹੁੱਕੜਾ, ਬਲਵਿੰਦਰ ਸਿੰਘ ਕਾਹਰੀ ਤੇ ਰੇਸ਼ਮ ਸਿੰਘ ਮੋਨਾ ਕਲਾਂ ਆਦਿ ਦੀ ਅਗਵਾਈ ਹੇਠ ਗਿਆਰ੍ਹਵੇਂ ਦਿਨ ਵੀ ਪੱਕਾ ਧਰਨਾ ਜਾਰੀ ਰਿਹਾ।

    ਇਸ ਮੌਕੇ ਕਿਸਾਨ ਆਗੂ ਹਰਪਾਲ ਸਿੰਘ ਸੰਘਾ ਨੇ ਕਿਹਾ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਰਿੰਦਰ ਮੋਦੀ ਸਰਕਾਰ ਦੁਆਰਾ ਕਿਸਾਨਾਂ ਵਿਰੁੱਧ ਕਾਲੇ ਕਾਨੂੰਨ ਲਿਆ ਕੇ ਅਪਣਾਇਆ ਗਿਆ। ਅੜੀਅਲ ਰਵੱਈਏ ਨੂੰ ਕਿਸਾਨ ਜੱਥੇਬੰਦੀਆਂ ਬਿਲਕੁੱਲ ਵੀ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ 26 ਤੇ 27 ਨਵੰਬਰ ਨੂੰ ਦਿੱਲੀ ਵੱਲ ਨੂੰ ਵੱਡੀ ਪੱਧਰ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨਾਂ ਸਮੇਤ ਕੂਚ ਕਰਨਗੀਆਂ। ਜਿਸ ਵਿੱਚ ਸ਼ਮੂਲੀਅਤ ਕਰਨ ਲਈ ਕਿਸਾਨਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਮੇਂ ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੇ ਸਾਧਨਾ ਟਰੈਕਟਰਾਂ ਟਰਾਲੀਆਂ ਤੇ ਲੰਗਰ ਪਾਣੀ ਦਾ ਪ੍ਰਬੰਧ ਕਰਕੇ ਦਿੱਲੀ ਨੂੰ ਕੂਚ ਕਰਨਗੇ।

    ਇਸ ਸਮੇਂ ਕਿਸਾਨ ਆਗੂ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਕਾਰਪੋਰੇਟ ਪੱਖੀ ਸਰਕਾਰ ਹੈ ਤੇ ਕਿਸਾਨਾਂ ਦੇ ਹਿੱਤਾਂ ਨੂੰ ਕਾਰਪੋਰੇਟਸ ਨੂੰ ਲਟਕਾਉਣਾ ਚਾਹੁੰਦੀ ਹੈ ਜਿਸ ਨੂੰ ਕਿਸਾਨ ਜੱਥੇਬੰਦੀਆਂ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਸਰਕਾਰ ਖ਼ਿਲਾਫ਼ ਲੰਬੀ ਲੜਾਈ ਲੜਨਗੀਆਂ। ਇਸ ਸਮੇਂ ਰਾਜਿੰਦਰ ਸਿੰਘ ਪੰਜਾਬ ਰੋਡਵੇਜ਼ ਯੂਨੀਅਨ ਆਜ਼ਾਦ, ਅਜੀਬ ਦਿਵੇਦੀ ਮਨਦੀਪ ਸਿੰਘ ਮਿੰਟੂ , ਅਮਨਦੀਪ ਸਿੰਘ ਮੋਨਾ ਕਲਾਂ, ਸੁਖਵਿੰਦਰ ਸਿੰਘ ਹੁੱਕੜਾ, ਸਤਨਾਮ ਸਿੰਘ ਬਸੀ, ਗੁਰਭੇਜ ਸਿੰਘ ਮੋਨਾ ਕਲਾਂ, ਸੁਖਦੀਪ ਸਿੰਘ ਕਾਹਰੀ, ਕਰਮਜੀਤ ਸਿੰਘ ਕਾਹਰੀ, ਸੋਹਣ ਸਿੰਘ ਹੁੱਕਡ਼ਾਂ, ਗੁਰਨਾਮ ਸਿੰਘ ਗਾਮਾ ਹੁੱਕੜਾਂ, ਸੁਖਪਾਲ ਸਿੰਘ ਤੇ ਅਮਰਜੀਤ ਸਿੰਘ ਰਾਜਪੁਰ ਭਾਈਆਂ ਆਦਿ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

    LEAVE A REPLY

    Please enter your comment!
    Please enter your name here