26 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 6847, ਕੁੱਲ ਮੌਤਾਂ 247

    0
    137

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1423 ਨਵੇਂ ਸੈਂਪਲ ਲੈਣ ਨਾਲ ਅਤੇ 1183 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ, ਨਵੇਂ 26 ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6847 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 188821 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਟਾਂ ਅਨੁਸਾਰ 181028 ਸੈਂਪਲ ਨੈਗੇਟਿਵ, ਜਦਕਿ 2221 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 247 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 182, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6418 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 26 ਪਾਜ਼ਿਟਿਵ ਕੇਸ ਆਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 11 ਅਤੇ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 15 ਪਾਜ਼ੀਟਿਵ ਮਰੀਜ਼ ਹਨ ਤੇ 03 ਮੌਤਾਂ ਹੋਰ ਹੋਈਆਂ ਹਨ। ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here