27 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 8323, ਕੁੱਲ ਮੌਤਾਂ 358

    0
    145

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1288 ਨਵੇਂ ਸੈਂਪਲ ਲੈਣ ਨਾਲ ਅਤੇ 936 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਕੋਵਿਡ ਦੇ 27 ਨਵੇਂ ਪਾਜ਼ਿਟਿਵ ਮਰੀਜ਼ਾਂ ਦੇ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 8323 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 296777 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 288472 ਸੈਂਪਲ ਨੈਗੇਟਿਵ, ਜਦਕਿ 1686 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 187 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 358 ਹੈ। ਐਕਟਿਵ ਕੇਸਾਂ ਦੀ ਗਿਣਤੀ 188 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7900 ਹੈ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 20 ਮਰੀਜ਼ ਪਾਜ਼ਿਟਿਵ ਪਾਏ ਗਏ ਹਨ।ਹੁਸ਼ਿਆਰਪੁਰ ਸ਼ਹਿਰ ਦੇ 5 ਪਾਜ਼ਿਟਿਵ ਮਰੀਜ਼ ਹਨ ਤੇ ਬਾਕੀ 22 ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ ਮਰੀਜ਼ ਹਨ। ਕਰੋਨਾ ਨਾਲ ਜ਼ਿਲ੍ਹੇ ਵਿੱਚ 2 ਮੌਤਾ ਹੋਈਆ ਹਨ (21) 72 ਸਾਲਾਂ ਵਿਅਕਤੀ ਵਾਸੀ ਦਸਮੇਸ਼ ਨਗਰ ਹੁਸਿਆਰਪੁਰ ਦੀ ਮੌਤ ਸਿਵਲ ਹਸਪਤਾਲ ਜਲੰਧਰ ਹੋਈ ਹੈ (2) 59 ਸਾਲਾਂ ਵਿਆਕਤੀ ਵਾਸੀ ਪੰਡੋਰੀ ਸੁਲੇਮਾਨ ਦੀ ਮੌਤ ਕੈਪੀਟਲ ਹਸਪਤਾਲ ਜਲੰਧਰ ਵਿਖੇ ਹੋਈ ਹੈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here