28 ਮਈ ਤੱਕ ਅਸਮਾਨੋਂ ਵਰ੍ਹੇਗੀ ਅੱਗ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ !

    0
    127

    ਚੰਡੀਗੜ੍ਹ, ਜਨਗਾਥਾ ਟਾਇਮਜ਼ : (ਸਿਮਰਨ)

    ਚੰਡੀਗੜ੍ਹ : ਮੌਸਮ ਵਿਭਾਗ ਨੇ ਤਾਪਮਾਨ 45 ਡਿਗਰੀ ਤੋਂ ਉੱਪਰ ਹੋਣ ‘ਤੇ ਸ਼ਨੀਵਾਰ ਨੂੰ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਤੇ ਰਾਜਸਥਾਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੇ ਵਿਗਿਆਨੀ ਡਾ. ਐੱਨ ਕੁਮਾਰ ਨੇ ਦੱਸਿਆ ਕਿ ਅਗਲੇ ਪੰਜ ਦਿਨ ਇਲਾਕੇ ‘ਚ ਤੇਜ਼ ਲੂ ਚੱਲੇਗੀ। ਤਾਪਮਾਨ 47 ਡਿਗਰੀ ਤੱਕ ਵੀ ਜਾ ਸਕਦਾ ਹੈ।

    ਨਿੱਜੀ ਏਜੰਸੀ ਸਕਾਈਮੇਟ ਦੇ ਮਹੇਸ਼ ਪਲਾਵਤ ਅਨੁਸਾਰ ਦਿੱਲੀ ਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਪੰਜਾਬ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਦੇ ਉੱਤਰੀ ਹਿੱਸੇ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ ਕੁੱਝ ਰਾਹਤ ਮਿਲੇਗੀ। ਰਾਜ ਵਿੱਚ ਵੱਧ ਤੋਂ ਵੱਧ ਪਾਰਾ 44 ਡਿਗਰੀ ਰਿਹਾ। ਐਤਵਾਰ ਨੂੰ ਬਠਿੰਡਾ ਵਿੱਚ ਪਾਰਾ ਵੱਧ ਤੋਂ ਵੱਧ 45.0 ਡਿਗਰੀ ਰਿਕਾਰਡ ਕੀਤਾ ਗਿਆ।

    ਲੁਧਿਆਣਾ, ਜਲੰਧਰ, ਅੰਮ੍ਰਿਤਸਰ ਤੇ ਸੰਗਰੂਰ ਵਿੱਚ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਹਰਿਆਣਾ ਵੀ ਇਸ ਸਮੇਂ ਭਰਪੂਰ ਤਪੇਗਾ। ਹਿਮਾਚਲ ਵਿੱਚ, 28 ਵਿੱਚ ਤੂਫਾਨ ਤੇ ਬਾਰਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।

    ਪੰਜਾਬ ਦੇ ਉੱਤਰੀ ਹਿੱਸੇ, ਦਿੱਲੀ ਤੇ ਆਸ ਪਾਸ ਦੇ ਇਲਾਕਿਆਂ, ਹਰਿਆਣਾ, ਰਾਜਸਥਾਨ ਤੇ ਉੱਤਰ ਪ੍ਰਦੇਸ਼ ਵਿੱਚ ਮਾਨਸੂਨ ਤੋਂ ਪਹਿਲਾਂ ਦੀਆਂ ਗਤੀਵਿਧੀਆਂ ਕਾਰਨ ਰਾਹਤ ਮਿਲੇਗੀ। ਪਾਰਾ 28 ਦੇ ਬਾਅਦ ਹੇਠਾਂ ਆਉਣ ਦੀ ਉਮੀਦ ਹੈ। ਪਾਰਾ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ 47 ਡਿਗਰੀ ਤੱਕ ਜਾ ਜਾਵੇਗਾ। ਸ਼ਨੀਵਾਰ ਨੂੰ ਦਿੱਲੀ ਦਾ ਤਾਪਮਾਨ 46.2 ਡਿਗਰੀ ਦਰਜ ਕੀਤਾ ਗਿਆ, ਜੋ ਇਸ ਮਹੀਨੇ ਦਾ ਵੱਧ ਤੋਂ ਵੱਧ ਤਾਪਮਾਨ ਸੀ।

    LEAVE A REPLY

    Please enter your comment!
    Please enter your name here