29 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 6708, ਕੁੱਲ ਮੌਤਾਂ 235

    0
    121

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1525 ਨਵੇਂ ਸੈਂਪਲ ਲੈਣ ਨਾਲ ਅਤੇ 1627 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ ਕੋਵਿਡ-19 ਦੇ, ਨਵੇਂ 29 ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6708 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 181325 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 173954 ਸੈਂਪਲ ਨੈਗੇਟਿਵ, ਜਦਕਿ 1886 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 235 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 208, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6265 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 29 ਪਾਜ਼ੀਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 15 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 14 ਪਾਜ਼ੀਟਿਵ ਮਰੀਜ਼ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆਂ ਹਨ। (1) 15 ਸਾਲਾਂ ਲੜਕਾ ਵਾਸੀ ਸ਼ੁਭਾਸ਼ ਨਗਰ ਹੁਸ਼ਿਆਰਪੁਰ ਮੌਤ ਮੈਡੀਕਲ ਕਾਲਜ ਫ਼ਰੀਦਕੋਟ ਜੋ ਪਹਿਲਾਂ ਤੋਂ ਗੰਭੀਰ ਬਿਮਾਰੀ ਤੋਂ ਪੀੜਤ ਸੀ। (2) 51 ਸਾਲਾਂ ਵਿਆਕਤੀ ਵਾਸੀ ਪਿੰਡ ਗੁਲੇਰੀਆਂ ਸਿਹਤ ਕੇਂਦਰ ਬੁਢਾਬੜ ਦੀ ਮੌਤ ਫੋਰਟਿਸ ਲੁਧਿਆਣਾ।

    ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here