29 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 6625, ਕੁੱਲ ਮੌਤਾਂ 230

    0
    113

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1144 ਨਵੇਂ ਸੈਂਪਲ ਲੈਣ ਨਾਲ ਅਤੇ 734 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ, ਨਵੇਂ 29 ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 6525 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 177592 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 170994 ਸੈਂਪਲ ਨੈਗੇਟਿਵ, ਜਦਕਿ 1188 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 230 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 182, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6215 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 29 ਪਾਜ਼ੀਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 7 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 22 ਪਾਜ਼ੀਟਿਵ ਮਰੀਜ਼ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆਂ ਹਨ। (1) 54 ਸਾਲਾਂ ਔਰਤ ਵਾਸੀ ਡਡਿਆਣਾ ਖੁਰਦ ਦੀ ਮੌਤ ਡੀ.ਐੱਮ.ਸੀ. ਲੁਧਿਆਣਾ (2) 59 ਸਾਲਾਂ ਵਿਅਕਤੀ ਵਾਸੀ ਗਗਵਾਲ ਬਲਾਕ ਹਾਜੀਪੁਰ ਦੀ ਮੌਤ ਨਿੱਜੀ ਹਸਪਤਾਲ ਜਲੰਧਰ। ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣਂ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here