31 ਨਵੇਂ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 6796, ਕੁੱਲ ਮੌਤਾਂ 244

    0
    134

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਤੱਕ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1119 ਨਵੇਂ ਸੈਂਪਲ ਲੈਣ ਨਾਲ ਅਤੇ 1277 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ ਕੋਵਿਡ-19 ਦੇ, ਨਵੇਂ 31 ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 6796 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 185690 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 179132 ਸੈਂਪਲ ਨੈਗੇਟਿਵ, ਜਦਕਿ 1021 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 133 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 244 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 190, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 6362 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 31 ਪਾਜ਼ਿਟਿਵ ਕੇਸ ਆਏ ਹਨ। ਸ਼ਹਿਰ ਹੁਸ਼ਿਆਰਪੁਰ 12 ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 19 ਪਾਜ਼ਿਟਿਵ ਮਰੀਜ਼ ਹਨ। ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਕੋਰੋਨਾ ਨਾਲ ਦੋ ਮੌਤਾਂ ਹੋਈਆ ਹਨ। (1) 65 ਸਾਲਾਂ ਵਿਅਕਤੀ ਵਾਸੀ ਮੋਰਾਵਾਲੀ ਦੀ ਮੌਤ ਮੈਕਸ ਹਸਪਤਾਲ ਦਿੱਲੀ (2) 63 ਸਾਲਾਂ ਔਰਤ ਵਾਸੀ ਦੁਰਗੀ ਅਵਾਣਾ ਦੀ ਮੌਤ ਹੋਈ ਕੈਪੀਟਿਲ ਹਸਪਤਾਲ ਜਲੰਧਰ।

    ਸਿਹਤਮੰਦ ਸਮਾਜ ਅਤੇ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here