ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 5985, ਕੁੱਲ ਮੌਤਾਂ ਦੀ ਗਿਣਤੀ 205

    0
    125

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2192 ਨਵੇਂ ਸੈਂਪਲ ਲੈਣ ਨਾਲ ਅਤੇ 1934 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 35 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 5985 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 146049 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 139219 ਸੈਂਪਲ ਨੈਗੇਟਿਵ, ਜਦਕਿ 1911 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 132 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 205 ਹੈ। ਐਕਟਿਵ ਕੇਸਾਂ ਦੀ ਗਿਣਤੀ ਹੈ 205 ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 5550 ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 35 ਪਾਜ਼ਿਟਿਵ ਕੇਸ ਆਏ ਹਨ , ਹੁਸ਼ਿਆਰਪੁਰ ਸ਼ਹਿਰ 9 ਕੇਸ ਸੰਬੰਧਿਤ ਹਨ ਜਦ ਕੇ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ ਦੇ 26 ਪਾਜ਼ਿਟਿਵ ਮਰੀਜ਼ ਹਨ। ਸਿਵਲ ਸਰਜਨ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

     

    LEAVE A REPLY

    Please enter your comment!
    Please enter your name here