35 ਪਾਜ਼ਿਟਿਵ ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 1084 ਤੇ ਮੌਤਾਂ ਗਿਣਤੀ ਹੋਈ 30

    0
    133

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 1380 ਵਿਅਕਤੀਆਂ ਦੇ ਨਵੇ ਸੈਂਪਲ ਲੈਣ ਨਾਲ ਅਤੇ 1433 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 35 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 1084 ਹੋ ਗਈ ਹੈ ਤੇ ਇਕ ਮੌਤ ਹੋ ਗਈ ਮੌਤਾਂ ਦੀ ਕੁੱਲ ਗਿਣਤੀ 30 ਹੋ ਗਈ ਹੈ। ਜ਼ਿਲ੍ਹੇ ਵਿੱਚ ਕੁੱਲ ਸੈਂਪਲਾਂ ਦੀ ਗਿਣਤੀ 51058 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 46745 ਸੈਂਪਲ ਨੈਗੇਟਿਵ, ਜਦ ਕਿ 3246 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 76 ਸੈਂਪਲ ਇੰਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 187 ਹੈ, ਤੇ 867 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 35 ਕੇਸ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਆਏ ਹਨ ਜਿਨਾਂ ਵਿੱਚੋ ਹੁਸ਼ਿਆਰਪੁਰ ਨਾਲ 4 ਬਸੰਤ ਬਿਹਾਰ , ਨਾਰਦ ਹਸਪਤਾਲ, ਗੁਰੂ ਗੋਬਿੰਦ ਸਿੰਘ ਨਗਰ, ਨਿਊ ਫ਼ਤਹਿਗੜ੍ਹ, ਦਸੂਹਾਂ 2, ਮੁਕੇਰੀਆਂ 3, ਗੜ੍ਹਸ਼ੰਕਰ 7, ਚੱਕੋਵਾਲ 3, ਸੀਕਰੀ 3, ਟਾਂਡਾ, ਝੀਗੜ ਕਲਾਂ 6, ਮਹਿਤਾਬਪੁਰ 1, ਬਿਗਆੜੀ 1, ਭਵਾਨੀਪੁਰ 1, ਸੈਲਾ ਖੁਰਦ 3 ਪਿੰਡ ਨਾਲ ਸੰਬੰਧਿਤ ਹਨ। ਜਦ ਕਿ ਇਕ ਮੌਤ ਗੋਰਸੀਆਂ ਨਿਵਾਸੀ ਹਸਜਿੰਦਰ ਸਿੰਘ 45 ਦੀ ਲੁਧਿਆਣਾ ਤੋਂ ਰਿਪੋਰਟ ਔਰਤ ਹੋਈ ਪਹਿਲਾ ਤੋਂ ਤੋ ਕਿਸੇ ਹੋਰ ਬਿਮਾਰੀ ਨਾਲ ਪੀੜਤ ਸੀ। ਇਹ ਕੋਰੋਨਾ ਪਾਜ਼ਿਟਿਵ ਪਾਇਆ ਗਿਆ।

    ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦਾ ਲੋੜ ਨਹੀ ਬਲਕਿ ਸਿਹਤ ਨਿਯਮਾਂ ਨੂੰ ਅਪਣਾਉਂਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜ਼ਰੂਰਤ ਹੈ। ਮਿਸ਼ਨ ਫ਼ਤਹਿ ਨੂੰ ਹਾਸਿਲ ਕਰਨ ਲਈ ਸਾਨੂੰ ਪਾਜ਼ਿਟਿਵ ਮਰੀਜ਼ ਦੇ ਸੰਪਰਕ ਵਿੱਚ ਆਉਣ ਤੇ ਆਪਣਾ ਕੋਵਿਡ-19 ਵਇਰਸ ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾਂ ਤੋ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵੱਲੋ ਮੁਫ਼ਤ ਕੀਤਾ ਜਾਂਦਾ ਹੈ। ਘਰ ਤੋਂ ਬਾਹਰ ਨਿਕਲ ਸਮੇਂ ਮਾਸਕ ਲਗਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੇਂ ਸਮੇਂ ਹੱਥਾਂ ਨੂੰ ਸਾਫ ਕਰਨਾ ਚਾਹੀਦਾ ਹੈ।

     

    LEAVE A REPLY

    Please enter your comment!
    Please enter your name here