50 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 8391, ਕੁੱਲ ਮੌਤਾਂ 361

    0
    132

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2149 ਨਵੇਂ ਸੈਂਪਲ ਲੈਣ ਨਾਲ ਅਤੇ 1311 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ 50 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 8391 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 298926 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 289711 ਸੈਂਪਲ ਨੈਗੇਟਿਵ, ਜਦਕਿ 2521 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 187 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 361 ਹੈ। ਐਕਟਿਵ ਕੇਸਾ ਦੀ ਗਿਣਤੀ 244 ਹੈ, ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7928 ਹਨ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ 50 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਦੇ 10 ਪਾਜ਼ੀਟਿਵ ਮਰੀਜ਼ ਹੈ ਤੇ ਬਾਕੀ ਜ਼ਿਲ੍ਹੇ ਦੇ ਸਿਹਤ ਕੇਂਦਰਾਂ 40 ਮਰੀਜ਼ ਹਨ। ਜ਼ਿਲ੍ਹੇ ਵਿੱਚ ਕਰੋਨਾ ਨਾਲ ਦੋ ਮੌਤ ਹੋਈ ਹੈ। (1) 53 ਸਾਲਾਂ ਔਰਤ ਵਾਸੀ ਆਲਮਪੁਰ ਬਲਾਕ ਮੰਡ ਭੰਡੇਰ ਦੀ ਮੌਤ ਕੈਪਟਿਲ ਹਸਪਤਾਲ ਵਿਖੇ ਹੋਈ ਹੈ। (2) 76 ਸਾਲਾਂ ਔਰਤ ਵਾਸੀ ਰਾਜਨੀ ਵਾਸੀ ਹਾਰਟਾ ਬਡਲਾ ਮੌਤ ਹੋਈ ਕੈਪਟਿਲ ਹਸਪਾਤਲ ਜਲੰਧਰ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here