52 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 1859, ਕੁੱਲ ਮੌਤਾਂ ਦੀ ਗਿਣਤੀ 56

    0
    124

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1216 ਨਵੇਂ ਸੈਂਪਲ ਲੈਣ ਨਾਲ ਅਤੇ 1148 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 52 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 1859 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 63447 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 60273 ਸੈਂਪਲ ਨੈਗੇਟਿਵ, ਜਦ ਕਿ 1010 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 80 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 56 ਹੈ। ਐਕਟਿਵ ਕੇਸਾਂ ਦੀ ਗਿਣਤੀ 428 ਹੈ, ਤੇ 1375 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 52 ਕੇਸ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 20, ਭੂੰਗਾ 2, ਹਾਰਟਾ ਬਡਲਾ 2, ਗੜ੍ਹਸ਼ੰਕਰ 1, ਮੰਡ ਭੰਡੇਰ 2, ਟਾਂਡਾ 3, ਹਾਜੀਪੁਰ 6, ਬੁਢਾਬੜ 1, ਚੱਕੋਵਾਲ 3, ਪੋਸੀ 5, ਦਸੂਹਾ 5, ਮੁਕੇਰੀਆਂ 1 ਕੇਸ ਤੋਂ ਪਾਜ਼ਿਟਿਵ ਪਾਏ ਗਏ ਹਨ। ਇਸ ਤੋਂ ਇਲਾਵਾ 3 ਮੌਤਾਂ (1) ਸੁਖਵਿੰਦਰ ਕੋਰ 60 ਵਾਸੀ ਸ਼ਾਮ ਚੋਰਾਸੀ ਜੇਰੇ ਇਲਾਜ ਅੰਮ੍ਰਿਤਸਰ ਮੈਡੀਕਲ ਕਾਲਿਜ। (2) ਬਲਵੀਰ ਕੌਰ 36 ਸਾਲ ਡਮਾਣਾ, ਮਿਆਣੀ ਜੋਹਲ ਹਸਪਤਾਲ ਨਿਜੀ ਹਸਪਤਾਲ ਵਿੱਚ ਦਾਖ਼ਿਲ ਸੀ (3) ਗੁਰਬਚਨ ਸਿੰਘ 80 ਸਾਲਾਂ ਪਿੰਡ ਨਾਰੂ ਨੰਗਲ ਹੁਸ਼ਿਆਰਪੁਰ ਜਲੰਧਰ ਤੋਂ ਪਾਜ਼ਿਟਿਵ ਸੀ। ਇਹ ਤਿੰਨ ਕਰੋਨਾ ਪਾਜ਼ਿਟਿਵ ਸੀ।

    ਉਹਨਾਂ ਨੇ ਲੋਕਾਂ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ। ਉਹਨਾਂ ਨੇ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਂਦਰਾਂ ਅਤੇ ਈ. ਐੱਸ.ਆਈ.ਈ ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿੱਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ।

     

    LEAVE A REPLY

    Please enter your comment!
    Please enter your name here