52 ਮਰੀਜ਼ ਪਾਜ਼ਿਟਿਵ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 460

    0
    119

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 874 ਵਿਅਕਤੀਆਂ ਦੇ ਸੈਂਪਲ ਲੈਣ ਨਾਲ ਅਤੇ ਲੈਬ ਤੋਂ 769 ਸੈਂਪਲਾਂ ਦੀ ਰਿਪੋਰਟ ਆਉਣ ਤੇ 52 ਪਾਜ਼ਿਟਿਵ ਮਰੀਜ਼ ਹੋਰ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 460 ਹੋ ਗਈ ਹੈ। ਜ਼ਿਲ੍ਹੇ ਦੇ ਕੁੱਲ ਸੈਂਪਲਾਂ ਦੀ ਗਿਣਤੀ 25254 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 23629 ਸੈਂਪਲ ਨੈਗੇਟਿਵ, ਜਦ ਕਿ 1151 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 44 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 205 ਹੈ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 242 ਹੋ ਗਈ ਹੈ।

    ਸਿਹਤ ਐਡਵਾਈਜਰੀ ਦਿੰਦੇ ਹੋਏ ਉਹਨਾਂ ਨੇ ਦੱਸਿਆ ਕਿ ਕੋਰੋਨਾ ਨੂੰ ਹਰਾਉਣ ਲਈ ਅਤੇ ਮਿਸ਼ਨ ਫ਼ਤਹਿ ਪ੍ਰਾਪਤ ਕਰਨ ਲਈ ਸਾਨੂੰ ਸਮਾਜਿਕ ਨਿਯਮਾਂ ਦੀ ਦੂਰੀ, ਘਰ ਤੋਂ ਬਾਹਰ ਨਿਕਲਣ ਸਮੇਂ ਮੂੰਹ ਤੇ ਮਾਸਕ ਲਗਾਉਣ ਅਤੇ ਸਮੇਂ-ਸਮੇਂ ਸਿਰ ਹੱਥਾਂ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਨਾਲ ਅਸੀ ਕੋਰੋਨਾ ਦੇ ਫੈਲਾਅ ਨੂੰ ਰੋਕ ਸਕਦੇ ਹਾਂ।

    LEAVE A REPLY

    Please enter your comment!
    Please enter your name here