58 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 1807, ਕੁੱਲ ਮੌਤਾਂ ਦੀ ਗਿਣਤੀ 53

    0
    123

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 1220 ਨਵੇਂ ਸੈਂਪਲ ਲੈਣ ਨਾਲ ਅਤੇ 816 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 58 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 1807 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 62236 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 59126 ਸੈਂਪਲ ਨੈਗੇਟਿਵ, ਜਦ ਕਿ 1486 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 80 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 53 ਹੈ। ਐਕਟਿਵ ਕੇਸਾਂ ਦੀ ਗਿਣਤੀ 446 ਹੈ, ਤੇ 1308 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਦੇ 58 ਕੇਸ ਜਿਨ੍ਹਾਂ ਵਿੱਚ ਹੁਸ਼ਿਆਰਪੁਰ ਸ਼ਹਿਰ ਨਾਲ 15 , ਭੂੰਗਾ 2, ਹਾਰਟਾ ਬਡਲਾਂ 3, ਦਸੂਹਾ 12 , ਗੜ੍ਹਸ਼ੰਕਰ 5, ਮੰਡ ਭੰਡੇਰ 3, ਟਾਡਾਂ 1, ਹਾਜੀਪੁਰ 2, ਬੁਢਾਬੜ 4, ਚੱਕੋਵਾਲ 3, ਪੋਸੀ 8 ਕੇਸ ਤੋਂ ਪਾਜ਼ਿਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਇਕ ਮੌਤਾਂ (1) ਜਸਬੀਰ ਕੌਰ 55 ਪ੍ਰੇਮ ਪੁਰ ਟਾਡਾ ਇਹ ਜੇਰੇ ਇਲਾਜ ਸਿਵਲ ਹਸਪਤਾਲ ਜਲੰਧਰ ਵਿਖੇ ਸੀ। ਉੱਥੇ ਇਸ ਦੀ ਮੌਤ ਹੋ ਗਈ, ਇਹ ਮਰੀਜ਼ ਕੋਰੋਨਾ ਪਾਜ਼ਿਟਿਵ ਸੀ ਉਹਨਾਂ ਲੋਕਾਂ ਨੂੰ ਇਹ ਵੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ। ਉਹਨਾਂ ਨੇ ਦੱਸਿਆ ਕਿ ਸ਼ਹਿਰ ਹੁਸ਼ਿਆਰਪੁਰ ਦੇ 5 ਸ਼ਹਿਰੀ ਸਿਹਤ ਕੇਦਰਾਂ ਅਤੇ ਈ.ਐੱਸ.ਆਈ. ਹਸਪਤਾਲ ਵਿਖੇ ਸੈਪਲਿੰਗ ਦੀ ਸਹੂਲਤ ਹੈ ਜਿੱਥੇ ਸ਼ਹਿਰ ਵਾਸੀ ਆਪਣੀ ਜਾਂਚ ਕਰਵਾ ਸਕਦੇ ਹਨ ਅਤੇ ਇਹ ਟੈਸਟ ਸਰਕਾਰ ਵੱਲੋ ਮੁਫ਼ਤ ਕੀਤਾ ਜਾਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਨੂੰ ਮਾਤ ਦੇਣ ਲਈ ਸਰਕਾਰ ਦਾ ਸਹਿਯੋਗ ਕਰਨ।

     

    LEAVE A REPLY

    Please enter your comment!
    Please enter your name here