6 ਸਾਲ ਦੀ ਮਾਸੂਮ ਨਾਲ ਤਾਏ ਦੇ ਲੜਕੇ ਨੇ ਕੀਤਾ ਜ਼ਬਰ ਜਨਾਹ

    0
    157

    ਜਲੰਧਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਥਾਣਾ ਭੋਗਪੁਰ ਦੇ ਇਕ ਮੁਹੱਲੇ ‘ਚ 6 ਸਾਲਾਂ ਮਾਸੂਮ ਲੜਕੀ ਨਾਲ ਜ਼ਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਾਬਾਲਿਗ ਲੜਕੀ ਦੇ ਪਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਮਿਹਨਤ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਹੈ ਅਤੇ ਵੱਡੇ ਭਰਾ ਜੋਗਿੰਦਰ ਸਿੰਘ ਦੀ ਮੌਤ ਹੋਣ ਕਰਕੇ ਉਸ ਦੇ ਪਰਿਵਾਰ ਨਾਲ 23 ਸਾਲ ਉਮਰ ਭਤੀਜਾ ਅਵਤਾਰ ਸਿੰਘ ਲਵਲੀ ਵੀ ਨਾਲ ਰਹਿੰਦਾ ਹੈ।

    ਉਸ ਨੇ ਦੱਸਿਆ ਕਿ ਉਹ ਮੰਗਲਵਾਰ ਸ਼ਾਮ ਕਿਸੇ ਕੰਮ ਬਾਹਰ ਗਿਆ ਹੋਇਆ ਸੀ ਤੇ ਘਰ ਆ ਕੇ ਦੇਖਿਆ ਤਾਂ ਲੜਕੀ ਲਹੂ-ਲੁਹਾਨ ਹੋਈ ਪਈ ਸੀ, ਜਿਸ ਨੇ ਦੱਸਿਆ ਕਿ ਉਸ ਦੇ ਭਰਾ ਨੇ ਉਸ ਨਾਲ ਗ਼ਲਤ ਕੰਮ ਕੀਤਾ ਹੈ। ਸਮਾਜ ਸੇਵਕ ਮਨਮੀਤ ਸਿੰਘ ਵਿੱਕੀ ਨੇ ਦੱਸਿਆ ਕਿ ਜ਼ਬਰ ਜਨਾਹ ਕਰਨ ਵਾਲਾ ਨੌਜਵਾਨ ਅਵਤਾਰ ਸਿੰਘ ਲਵਲੀ ਨਸ਼ਾ ਕਰਨ ਦਾ ਆਦੀ ਹੈ ਅਤੇ ਮਾਂ ਦੇ ਛੱਡ ਜਾਣ ਪਿਛੋਂ ਆਪਣੇ ਚਾਚੇ ਨਾਲ ਪਿਛਲੇ ਲੰਮੇ ਸਮੇਂ ਤੋ ਰਹਿ ਰਿਹਾ ਸੀ।

    ਮੌਕੇ ‘ਤੇ ਪਹੁੰਚੇ ਥਾਣਾ ਮੁਖੀ ਮਨਜੀਤ ਸਿੰਘ ਨੇ ਨਾਬਾਲਿਗ ਲੜਕੀ ਨੂੰ ਮੁਢਲੀ ਸਹਾਇਤਾ ਦੇਣ ਅਤੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਕਾਲਾ ਬੱਕਰਾ ਭੇਜ ਦਿੱਤਾ ਹੈ। ਗੱਲਬਾਤ ਕਰਦਿਆਂ ਉਹਨਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਘਰੋਂ ਫ਼ਰਾਰ ਹੈ ਅਤੇ ਉਸ ਨੂੰ ਫੜਨ ਲਈ ਪੁਲਿਸ ਦੀਆਂ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ।

    LEAVE A REPLY

    Please enter your comment!
    Please enter your name here