68 ਮਰੀਜ਼ ਆਉਣ ਨਾਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ ਹੋਈ 1452, ਕੁੱਲ ਮੌਤਾਂ ਦੀ ਗਿਣਤੀ 39

    0
    142

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਹੁਸ਼ਿਆਰਪੁਰ : ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ ਵਿਅਕਤੀਆਂ ਦੇ 824 ਨਵੇਂ ਸੈਂਪਲ ਲੈਣ ਨਾਲ ਅਤੇ 1405 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ਿਟਿਵ ਮਰੀਜ਼ਾਂ ਦੇ 68 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ਿਟਿਵ ਮਰੀਜ਼ਾਂ ਦੀ ਗਿਣਤੀ 1452 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ ਸੈਂਪਲਾਂ ਦੀ ਗਿਣਤੀ 56788 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 53522 ਸੈਂਪਲ ਨੈਗੇਟਿਵ, ਜਦ ਕਿ 1831 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 80 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 39 ਹੈ। ਐਕਟਿਵ ਕੇਸਾਂ ਦੀ ਗਿਣਤੀ 429 ਹੈ, ਤੇ 984 ਮਰੀਜ਼ ਠੀਕ ਹੋ ਕਿ ਆਪਣੇ ਘਰ ਜਾ ਚੁੱਕੇ ਹਨ।

    ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ 68 ਕੇਸ ਹੁਸ਼ਿਆਰਪੁਰ ਕੇਸ ਵੱਖ ਵੱਖ ਸਿਹਤ ਬਲਾਕਾਂ ਨਾਲ ਸੰਬੰਧਿਤ ਹਨ, ਹੁਸ਼ਿਆਰਪੁਰ ਸ਼ਹਿਰ 27, ਚੱਕੋਵਾਲ 8, ਭੂੰਗਾ 3, ਦਸੂਹਾ 5, ਹਾਜੀਪੁਰ 6, ਤਲਵਾੜਾ 3, ਗੜ੍ਹਸ਼ੰਕਰ 6, ਹਾਰਟਾ ਬਡਲਾ 2, ਮੁਕੇਰੀਆ 3, ਟਾਂਡਾ 4, ਮਹਿਲਪੁਰ 1 ਸਿਹਤ ਕੇਂਦਰ ਵਿੱਚ ਪਾਜ਼ਿਟਿਵ ਕੇਸ ਆਏ ਹਨ। ਇਸ ਤੋਂ ਇਲਾਵਾ (1) ਮੌਤ ਗੁਰਸ਼ਰਨ ਸਿੰਘ 58 ਸਾਲਾਂ ਵਾਸੀ ਟਾਂਡਾ ਜੇਰੇ ਇਲਾਜ ਜੋਹਲ ਹਸਪਤਾਲ ਜਲੰਧਰ ਵਿਖੇ ਦਾਖ਼ਿਲ ਸੀ (2) ਰਕਸ਼ਾ ਦੇਵੀ 65 ਵਾਸੀ ਦੇਹਪੁਰ, ਜੇਰੇ ਇਲਾਜ ਮੈਡੀਕਲ ਕਾਲਿਜ ਅੰਮ੍ਰਿਤਸਰ ਦਾਖ਼ਿਲ ਸੀ (3) ਦਲੀਪ ਸਿੰਘ 82 ਸਾਲ ਵਾਸੀ ਤਲਵਾੜਾ ਕੈਪਟਿਲ ਹਸਪਤਾਲ ਜਲੰਧਰ ਵਿਖੇ ਜੇਰੇ ਇਲਾਜ ਸੀ ਉੱਥੇ ਇਸ ਦੀ ਮੌਤ ਹੋ ਗਈ ਇਹ ਤਿੰਨੋ ਮਰੀਜ਼ ਕੋਰੋਨਾ ਪਾਜ਼ਿਟਿਵ ਸਨ।

    ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿੱਚ ਕੋਵਿਡ-19 ਵਾਇਰਸ ਦੇ ਕੇਸਾਂ ਦੇ ਵੱਧਣ ਨਾਲ ਜ਼ਿਲ੍ਹਾ ਵਾਸੀਆਂ ਨੂੰ ਘਬਰਾਉਣ ਦੀ ਲੋੜ ਨਹੀਂ ਬਲ ਕਿ ਸਿਹਤ ਨਿਯਮਾਂ ਨੂੰ ਅਪਣਾਉਂਦੇ ਹੋਏ ਇਸ ਬਿਮਾਰੀ ਨੂੰ ਹਰਾਉਣ ਦੀ ਜ਼ਰੂਰਤ ਹੈ। ਮਿਸ਼ਨ ਫ਼ਤਹਿ ਨੂੰ ਹਾਸਿਲ ਕਰਨ ਲਈ ਸਾਨੂੰ ਪਾਜ਼ਿਟਿਵ ਮਰੀਜ਼ ਦੇ ਸਪੰਰਕ ਵਿੱਚ ਆਉਣ ਤੇ ਆਪਣਾ ਕੋਵਿਡ-19 ਵਇਰਸ ਦਾ ਟੈਸਟ ਨਜ਼ਦੀਕੀ ਸਿਹਤ ਸੰਸਥਾਂ ਤੋਂ ਕਰਵਾਉਣਾ ਚਾਹੀਦਾ ਹੈ ਅਤੇ ਇਹ ਟੈਸਟ ਸਰਕਾਰ ਵਲੋਂ ਮੁਫ਼ਤ ਕੀਤਾ ਜਾਂਦਾ ਹੈ। ਘਰ ਤੋਂ ਬਾਹਰ ਨਿਕਲ ਸਮੇਂ ਮਾਸਕ ਲਗਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਸਮੇਂ-ਸਮੇਂ ਹੱਥਾਂ ਨੂੰ ਸਾਫ਼ ਕਰਨਾ ਚਾਹੀਦਾ ਹੈ।

    LEAVE A REPLY

    Please enter your comment!
    Please enter your name here