7 ਨੂੰ ਸਿਹਤ ਮੰਤਰੀ ਸਿੱਧੂ ਦੀ ਮੋਹਾਲੀ ਕੋਠੀ ਅੱਗੇ ਹੋਵੇਗਾ ਅਕਾਲੀ ਦਲ ਦਾ ਧਰਨਾ : ਡਾ. ਚੀਮਾ

    0
    143

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)

    ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 400 ਰੁਪਏ ਦੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਵਿਚ ਵੇਚ ਕੇ ਲੋਕਾਂ ਦੀਆਂ ਜਾਨਾਂ ਨਾਲ ਕੀਤਾ ਖਿਲਵਾੜ ਕੀਤਾ ਗਿਆ ਹੈ। ਜੋ ਸ਼੍ਰੋਮਣੀ ਅਕਾਲੀ ਦਲ ਬਰਦਾਸ਼ਤ ਨਹੀਂ ਕਰ ਸਕਦਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਵੱਡੇ ਘਪਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੋਹਾਲੀ ਕੋਠੀ ਅੱਗੇ ਅਕਾਲੀ ਦਲ ਵਲੋਂ 7 ਜੂਨ ਨੂੰ ਸਵੇਰੇ 11 ਵਜੇ ਤੋਂ 1 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਸ ਘਪਲੇ ਦੀ ਸੀਬੀਆਈ ਜਾਂਚ ਕਰਨ ਅਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਜਾਵੇਗੀ।

    ਪੰਜਾਬ ਸਰਕਾਰ ਹਰ ਰੋਜ਼ ਸਰਕਾਰੀ ਹਸਪਤਾਲਾਂ ਵਿਚ ਵੈਕਸੀਨ ਨਾ ਹੋਣ ਦਾ ਸੰਦੇਸ਼ ਦਿੰਦੀ ਪਰ ਪੰਜਾਬ ਸਰਕਾਰ ਨੇ 18 ਤੋਂ 44 ਸਾਲ ਦੇ ਉਮਰ ਦੇ ਲੋਕਾਂ ਲਈ 400 ਰੁਪਏ ਦੀ ਹਿਸਾਬ ਨਾਲ 1.16 ਲੱਖ ਡੋਜ਼ ਖ਼ਰੀਦੀ ਸੀ ਜੋ ਕਿ ਅੱਗੇ ਪ੍ਰਾਈਵੇਟ ਹਸਪਤਾਲਾਂ ਨੂੰ 1060 ਰੁਪਏ ਦੇ ਹਿਸਾਬ ਨਾਲ ਵੇਚ ਦਿੱਤੀ। ਪੰਜਾਬ ਸਰਕਾਰ ਨੇ ਸਰਕਾਰੀ ਖ਼ਜ਼ਾਨੇ ਵਿੱਚੋਂ 80 ਹਜ਼ਾਰ ਡੋਜ਼ ਲਈ 3.20 ਕਰੋੜ ਰੁਪਏ ਖਰਚ ਕੀਤੇ ਪਰ ਦੂਜੇ ਪਾਸੇ ਪ੍ਰਾਈਵੇਟ ਹਸਪਤਾਲਾਂ ਨੂੰ ਇਹੋ 80 ਹਜ਼ਾਰ ਡੋਜ਼ 8.48 ਕਰੋੜ ਵਿਚ ਵੇਚ ਕੇ 5.28 ਦਾ ਮੁਨਾਫ਼ਾ ਕੀਤਾ ਹੈ।

    LEAVE A REPLY

    Please enter your comment!
    Please enter your name here