70 ਦਿਨਾਂ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਕੇਸ, 4002 ਮੌਤਾਂ

    0
    145

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਕੋਰੋਨਾ ਦੀ ਦੂਜੀ ਲਹਿਰ ਦਾ ਪ੍ਰਭਾਵ ਹੁਣ ਹੌਲੀ ਹੌਲੀ ਘੱਟ ਰਿਹਾ ਹੈ। ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਪੰਜਵੇਂ ਦਿਨ 1 ਲੱਖ ਤੋਂ ਵੀ ਘੱਟ ਰਹੀ ਹੈ। ਕੋਰੋਨਾ ਦੇ ਘਟਦੇ ਮਾਮਲਿਆਂ ਦੇ ਵਿਚਕਾਰ ਇਹ ਵਾਰ-ਵਾਰ ਦੁਹਰਾਇਆ ਜਾ ਰਿਹਾ ਹੈ ਕਿ ਖ਼ਤਰਾ ਅਜੇ ਵੀ ਕਾਇਮ ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਜੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ, ਤਾਂ ਇਹ ਅੰਕੜੇ ਫਿਰ ਵਧ ਸਕਦੇ ਹਨ।

    ਪਿਛਲੇ 24 ਘੰਟਿਆਂ ਦੀ ਗੱਲ ਕਰੀਏ ਤਾਂ ਦੇਸ਼ ਵਿਚ ਕੋਰੋਨਾ ਦੀ ਲਾਗ ਦੇ 84 ਹਜ਼ਾਰ 332 ਨਵੇਂ ਕੇਸ ਸਾਹਮਣੇ ਆਏ, ਜਦੋਂ ਕਿ 4002 ਮਰੀਜ਼ਾਂ ਨੇ ਆਪਣੀਆਂ ਜਾਨਾਂ ਗੁਆਈਆਂ। ਕੋਰੋਨਾ ਦੇ ਨਵੇਂ ਕੇਸ ਆਉਣ ਤੋਂ ਬਾਅਦ ਹੁਣ ਦੇਸ਼ ਵਿੱਚ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ 2 ਕਰੋੜ 93 ਲੱਖ 59 ਹਜ਼ਾਰ 155 ਹੋ ਗਈ ਹੈ।

    ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਰੋਨਾ ਦੇ 10 ਲੱਖ 80 ਹਜ਼ਾਰ 690 ਸਰਗਰਮ ਮਾਮਲੇ ਹਨ, ਜਦੋਂ ਕਿ 2 ਕਰੋੜ 79 ਲੱਖ 11 ਹਜ਼ਾਰ 384 ਵਿਅਕਤੀ ਠੀਕ ਹੋਏ ਹਨ ਅਤੇ ਆਪਣੇ ਘਰਾਂ ਨੂੰ ਪਰਤੇ ਹਨ। ਦੇਸ਼ ਵਿਚ ਹੁਣ ਤੱਕ 3 ਲੱਖ 67 ਹਜ਼ਾਰ 81 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਾਸ਼ਟਰ ਵਿੱਚ ਕੋਰੋਨਾ ਤੋਂ ਵੱਡੀ ਰਾਹਤ ਮਿਲਦੀ ਜਾਪ ਰਹੀ ਹੈ। ਸ਼ੁੱਕਰਵਾਰ ਨੂੰ ਮਹਾਂਰਾਸ਼ਟਰ ਵਿਚ ਕੋਵਿਡ -19 ਦੇ 11,766 ਨਵੇਂ ਕੇਸ ਸਾਹਮਣੇ ਆਏ, ਜਦੋਂਕਿ 2213 ਲੋਕਾਂ ਦੀ ਮੌਤ ਹੋ ਗਈ।

    LEAVE A REPLY

    Please enter your comment!
    Please enter your name here