8ਵੀਂ ਦਾ ਪੇਪਰ ਦੇਣ ਜਾ ਰਹੇ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਹਾਦਸੇ ਵਿਚ ਮੌਤ!

    0
    107

    ਅੰਮ੍ਰਿਤਸਰ: ਜਨਗਾਥਾ ਟਾਇਮਜ਼, (ਸਿਮਰਨ)

    ਅੰਮ੍ਰਿਤਸਰ: ਅੰਮ੍ਰਿਤਸਰ ਦੇ ਸੁਲਤਾਨਵਿੰਡ ਰੋਡ ‘ਤੇ ਇਕ ਦਰਦਨਾਕ ਹਾਦਸਾ ਵਾਪਰਿਆ ਹੈ। ਹਾਦਸੇ ਵਿਚ ‘ਚ ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਦਿਲਪ੍ਰੀਤ ਐਕਟਿਵਾ ‘ਤੇ ਅੱਠਵੀਂ ਜਮਾਤ ਦਾ ਆਖਰੀ ਪੇਪਰ ਦੇਣ ਸਕੂਲ ਜਾ ਰਿਹਾ ਸੀ।

    ਇਸੇ ਦੌਰਾਨ ਸੁਲਤਾਨਵਿੰਡ ਰੋਡ ‘ਤੇ ਆਟੋ ਨਾਲ ਟੱਕਰ ਹੋਣ ਕਾਰਨ ਦਿਲਪ੍ਰੀਤ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਦਿਲਪ੍ਰੀਤ ਐਕਟਿਵਾ ‘ਤੇ ਸਵਾਰ ਹੋ ਕੇ ਆਪਣਾ ਅੱਠਵੀਂ ਜਮਾਤ ਦਾ ਪੇਪਰ ਦੇਣ ਸਕੂਲ ਲਈ ਤੁਰਿਆ ਸੀ ਪਰ ਉਨ੍ਹਾਂ ਨੂੰ ਪਤਾ ਨਹੀਂ ਸੀ ਕਿ ਉਹ ਹਮੇਸ਼ਾਂ ਲਈ ਉਨ੍ਹਾਂ ਨੂੰ ਛੱਡ ਕੇ ਚਲਾ ਜਾਵੇਗਾ।

    ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਲਾਸ਼ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

    LEAVE A REPLY

    Please enter your comment!
    Please enter your name here