8 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 7906, ਕੁੱਲ ਮੌਤਾਂ 323

    0
    128

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 893 ਨਵੇਂ ਸੈਂਪਲ ਲੈਣ ਨਾਲ ਅਤੇ 1028 ਸੈਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਅਤੇ ਪਾਜ਼ੀਟਿਵ ਮਰੀਜ਼ਾਂ ਦੇ ਕੋਵਿਡ-19 ਦੇ, 8 ਨਵੇਂ ਕੇਸ ਆਉਣ ਨਾਲ ਕੁੱਲ ਪਾਜ਼ੀਟਿਵ ਮਰੀਜਾਂ ਦੀ ਗਿਣਤੀ 7906 ਹੋ ਗਈ ਹੈ। ਜ਼ਿਲ੍ਹੇ ਵਿੱਚ ਕੋਵਿਡ-19 ਦੇ ਅੱਜ ਤੱਕ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 257822 ਹੋ ਗਈ ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 249830 ਸੈਂਪਲ ਨੈਗੇਟਿਵ, ਜਦਕਿ 1719 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। 184 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 323 ਹੈ। ਐਕਟਿਵ ਕੇਸਾਂ ਦੀ ਗਿਣਤੀ 98 ਹੈ। ਜਦਕਿ ਠੀਕ ਹੋ ਕੇ ਘਰ ਗਏ ਮਰੀਜ਼ਾਂ ਦੀ ਗਿਣਤੀ 7485 ਹਨ।

    ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਜਿਲੇ ਵਿੱਚ ਅੱਜ 8 ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਹੁਸ਼ਿਆਰਪੁਰ ਸ਼ਹਿਰ ਵਿੱਚ 3 ਪਾਜ਼ਿਟਿਵ ਮਰੀਜ਼ ਸੰਬੰਧਿਤ ਤੇ ਬਾਕੀ ਜਿਲੇ ਦੇ ਸਿਹਤ ਕੇਂਦਰਾਂ ਦੇ 5 ਪਾਜ਼ੀਟਿਵ ਮਰੀਜ਼ ਹਨ। ਕੋਰੋਨਾ ਦੀ ਬਿਮਾਰੀ ਨਾਲ ਜ਼ਿਲ੍ਹੇ ਵਿੱਚ ਦੋ ਮੌਤਾਂ ਹੋਈਆ ਹਨ। (1) 73 ਸਾਲਾ ਵਿਅਕਤੀ ਵਾਸੀ ਗੋਬਿੰਦ ਨਗਰ ਟਾਂਡਾ ਦੀ ਮੌਤ ਨਿੱਜੀ ਹਸਪਤਾਲ ਜਲੰਧਰ (2) 50 ਸਾਲਾਂ ਔਰਤ ਵਾਸੀ ਬਗੋਰਾ ਦੀ ਮੌਤ ਸ਼ਹੀਦ ਭਗਤ ਸਿੰਘ ਨਗਰ ਸਿਵਲ ਹਸਪਤਾਲ ਵਿਖੇ ਹੋਈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here