8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪੀਐੱਮ ਮੋਦੀ ਦੀ ਮੀਟਿੰਗ ਜਾਰੀ

    0
    125

    ਨਵੀਂ ਦਿੱਲੀ, ਜਨਗਾਥਾ ਟਾਇਮਜ਼: (ਰਵਿੰਦਰ)

    ਦੇਸ਼ ਦੇ ਕਈ ਸੂਬਿਆਂ ‘ਚ ਕੋਰੋਨਾ ਮਹਾਂਮਾਰੀ ਫਿਰ ਤੋਂ ਤੇਜ਼ੀ ਨਾਲ ਫੈਲ ਰਹੀ ਹੈ। ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਦੇ 8 ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਬੈਠਕ ਕੀਤੀ ਜਾ ਰਹੀ ਹੈ। ਇਸ ਬੈਠਕ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ।

    ਇਸ ਤੋਂ ਬਾਅਦ ਬਾਕੀ ਰਾਜਾਂ ਦੇ ਮੁੱਖ ਮੰਤਰੀ ਦੁਪਹਿਰ 12 ਵਜੇ ਤੋਂ ਪ੍ਰਧਾਨ ਮੰਤਰੀ ਨਾਲ ਹੋਣ ਵਾਲੀ ਇਸ ਮੀਟਿੰਗ ਵਿੱਚ ਸ਼ਾਮਿਲ ਹੋਣਗੇ। ਜਾਣਕਾਰੀ ਅਨੁਸਾਰ ਇਸ ਮੀਟਿੰਗ ਵਿੱਚ ਕੋਰੋਨਾ ਦੀ ਮੌਜੂਦਾ ਸਥਿਤੀ ਅਤੇ ਕੋਰੋਨਾ ਟੀਕੇ ਦੀ ਸਪੁਰਦਗੀ ਦੀ ਰਣਨੀਤੀ ਦੀ ਵੀ ਸਮੀਖਿਆ ਕੀਤੀ ਜਾ ਸਕਦੀ ਹੈ।

    ਪ੍ਰਧਾਨ ਮੰਤਰੀ ਦੇਸ਼ ‘ਚ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਜਿਨ੍ਹਾਂ 8 ਸੂਬਿਆਂ ਦੇ ਮੁੱਖ ਮੰਤਰੀ ਨਾਲ ਬੈਠਕ ਕਰ ਰਹੇ ਹਨ। ਉਨ੍ਹਾਂ ‘ਚ ਦਿੱਲੀ, ਮਹਾਂਰਾਸ਼ਟਰ, ਰਾਜਸਥਾਨ, ਪੱਛਮੀ ਬੰਗਾਲ, ਹਰਿਆਣਾ, ਗੁਜਰਾਤ, ਕੇਰਲ ਤੇ ਛੱਤੀਸਗੜ੍ਹ ਸ਼ਾਮਲ ਹੈ। ਇਨ੍ਹਾਂ ਸੂਬਿਆਂ ‘ਚ ਬੀਤੇ ਦਿਨੀ ਕੋਰੋਨਾ ਦੇ ਮਾਮਲਿਆਂ ‘ਚ ਅਚਾਨਕ ਉਛਾਲ ਦੇਖਿਆ ਗਿਆ ਹੈ।

    ਦੱਸ ਦੇਈਏ ਕਿ ਦੁਨੀਆ ਭਰ ‘ਚ ਕੋਰੋਨਾਵਾਇਰਸ ਦਾ ਕਹਿਰ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਕੋਰੋਨਾਵਾਇਰਸ ਦੀ ਦੂਜੀ ਲਹਿਰ ਨੇ ਦੁਨੀਆ ਦੇ ਕਈ ਦੇਸ਼ਾਂ ‘ਚ ਦਸਤਕ ਦੇ ਦਿੱਤੀ ਹੈ। ਜਿਸ ਤੋਂ ਬਾਅਦ ਦੇਸ਼ ਆਪਣੇ ਪੱਧਰ ‘ਤੇ ਕੋਰੋਨਾ ‘ਤੇ ਕਾਬੂ ਪਾਉਣ ਲਈ ਯਤਨਾਂ ‘ਚ ਜੁੱਟ ਗਏ ਹਨ। ਦੇਸ਼ ‘ਚ ਕੋਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ।

    LEAVE A REPLY

    Please enter your comment!
    Please enter your name here