‘84 ਸਿੱਖ ਕਤਲੇਆਮ : ਸੁਪਰੀਮ ਕੋਰਟ ਨੇ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਕੀਤੀ ਰੱਦ !

    0
    138

    ਨਵੀਂ ਦਿੱਲੀ, ਜਨਗਾਥਾ ਟਾਇਮਜ਼ : (ਸਿਮਰਨ)

    ਨਵੀਂ ਦਿੱਲੀ : ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਕੇਸ ਵਿਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਸੱਜਣ ਕੁਮਾਰ ਨੇ ਮੈਡੀਕਲ ਆਧਾਰ ‘ਤੇ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤਾ ਹੈ। ਅਦਾਲਤ ਨੇ ਕਾਂਗਰਸੀ ਨੇਤਾ ਨੂੰ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਏਮਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ ਕਿ ਇਸ ਰਿਪੋਰਟ ਵਿਚ ਇਹ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਹੈ। ਨਾਲ ਹੀ ਅਦਾਲਤ ਨੇ ਕਿਹਾ ਕਿ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਜੁਲਾਈ ਵਿਚ ਸੁਣਵਾਈ ਕੀਤੀ ਜਾਏਗੀ।

    1984 ਦੀ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਰਿਪੋਰਟ ਨੇ ਪੁਲਿਸ, ਪ੍ਰਸ਼ਾਸਨ ਅਤੇ ਇਥੋਂ ਤੱਕ ਕਿ ਨਿਆਂਪਾਲਿਕਾ ਦੀ ਭੂਮਿਕਾ ਵੱਲ ਇਸ਼ਾਰਾ ਕਰਦਿਆਂ ਕਿਹਾ ਸੀ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਕੋਈ ਇਰਾਦਾ ਨਹੀਂ ਸੀ। ਜੱਜਾਂ ਨੇ ਦੋਸ਼ੀ ਨੂੰ ‘ਆਮ ਢੰਗ’ ਨਾਲ ਬਰੀ ਕਰ ਦਿੱਤਾ। ਸੁਪਰੀਮ ਕੋਰਟ ਨੇ ਸਿੱਖ ਵਿਰੋਧੀ ਦੰਗਿਆਂ ਨਾਲ ਸੰਬੰਧਿਤ 186 ਬੰਦ ਕੇਸਾਂ ਦੀ ਮੁੜ ਪੜਤਾਲ ਦੀ ਨਿਗਰਾਨੀ ਲਈ ਇਹ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਸੀ। ਦਿੱਲੀ ਹਾਈ ਕੋਰਟ ਦੇ ਸਾਬਕਾ ਜੱਜ ਐੱਸ.ਐੱਨ ਢੀਂਗਰਾ ਦੀ ਅਗਵਾਈ ਵਾਲੀ ਜਾਂਚ ਟੀਮ ਨੇ ਆਪਣੀ ਰਿਪੋਰਟ ਵਿੱਚ ਕਿਹਾ ਹੈ ਕਿ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਪੁਲਿਸ ਅਤੇ ਪ੍ਰਸ਼ਾਸਨ ਦੀ ਪੂਰੀ ਕੋਸ਼ਿਸ਼ ਦੰਗਿਆਂ ਨਾਲ ਸੰਬੰਧਿਤ ਅਪਰਾਧਿਕ ਮਾਮਲਿਆਂ ਨੂੰ ਦਬਾਉਣ ਦੀ ਸੀ।

    ਰਿਪੋਰਟ ਦੇ ਅਨੁਸਾਰ ਸਿਰਫ਼ ਗਿਣੇ-ਚੁਣੇ ਵਿਅਕਤੀਆਂ ਨੂੰ ਸਾਫ਼ ਘੋਸ਼ਿਤ ਕਰਨ ਲਈ ਕੇਸ ਦਰਜ ਕੀਤੇ ਗਏ ਸਨ। ਸੁਪਰੀਮ ਕੋਰਟ ਨੇ 11 ਜਨਵਰੀ, 2018 ਨੂੰ ਇਕ ਵਿਸ਼ੇਸ਼ ਜਾਂਚ ਟੀਮ ਬਣਾਈ ਸੀ ਅਤੇ ਉਸ ਨੂੰ 186 ਮਾਮਲਿਆਂ ਦੀ ਜਾਂਚ ਦੀ ਨਿਗਰਾਨੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ। ਇਨ੍ਹਾਂ ਮਾਮਲਿਆਂ ਨੂੰ ਪਹਿਲਾਂ ਬੰਦ ਕਰਨ ਲਈ ਇਕ ਰਿਪੋਰਟ ਦਾਇਰ ਕੀਤੀ ਗਈ ਸੀ।

    ਐੱਸਆਈਟੀ ਨੇ ਇਹ ਸਿਫਾਰਿਸ਼ ਕੀਤੀ :

    ਸਪੈਸ਼ਲ ਇਨਵੈਸਟੀਗੇਸ਼ਨ ਟੀਮ ਨੇ ਦੇਰੀ ਲਈ ਮੁਆਫ਼ੀ ਮੰਗਣ ਦੀ ਅਰਜ਼ੀ ਦੇ ਨਾਲ ਹੇਠਲੀਆਂ ਅਦਾਲਤਾਂ ਦੇ ਆਦੇਸ਼ਾਂ ਦੇ ਵਿਰੁੱਧ ਇਨ੍ਹਾਂ ਵਿੱਚੋਂ ਕੁੱਝ ਮਾਮਲਿਆਂ ਵਿੱਚ ਅਪੀਲ ਦਾਇਰ ਕਰਨ ਦੀ ਸੰਭਾਵਨਾ ਦੀ ਪੜਚੋਲ ਕਰਨ ਦੀ ਸਿਫਾਰਸ਼ ਕੀਤੀ ਹੈ। ਰਿਪੋਰਟ ਦੇ ਅਨੁਸਾਰ 1984 ਦੇ ਦੰਗਿਆਂ ਦੇ ਦੋਸ਼ੀ ਜੱਜਾਂ ਦੁਆਰਾ ਆਮ ਤਰੀਕੇ ਨਾਲ ਬਰੀ ਕਰ ਦਿੱਤੇ ਗਏ ਸਨ। ਰਿਕਾਰਡ ਉੱਤੇ ਕੋਈ ਫ਼ੈਸਲਾ ਉਪਲੱਬਧ ਨਹੀਂ ਦਰਸਾਉਂਦਾ ਕਿ ਜੱਜ 1984 ਦੇ ਦੰਗਿਆਂ ਦੀ ਸਥਿਤੀ ਅਤੇ ਐੱਫਆਈਆਰ ਦਰਜ ਕਰਨ ਦੇ ਤੱਥਾਂ ਤੋਂ ਜਾਣੂ ਸਨ। ਪੀੜਤ ਗਵਾਹਾਂ ਦੇ ਬਿਆਨ ਦਰਜ ਕਰਨ ਵਿੱਚ ਦੇਰੀ ਲਈ ਜ਼ਿੰਮੇਵਾਰ ਨਹੀਂ ਸਨ।

    LEAVE A REPLY

    Please enter your comment!
    Please enter your name here