98 ਨਵੇਂ ਮਰੀਜ਼ ਆਉਣ ਨਾਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 16722, ਕੁੱਲ ਮੌਤਾਂ 672

    0
    140

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਸਿਮਰਨ)

    ਜ਼ਿਲ੍ਹੇ ਦੀ ਕੋਵਿਡ ਬਾਰੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਦੱਸਿਆ ਅੱਜ ਜ਼ਿਲ੍ਹੇ ਵਿੱਚ 2593 ਨਵੇਂ ਸੈਂਪਲ ਲਏ ਗਏ ਹਨ ਅਤੇ 2252 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ 98 ਨਵੇਂ ਪਾਜ਼ੀਟਿਵ ਮਰੀਜ਼ ਮਿਲਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 16722 ਹੋ ਗਈ ਹੈ। ਕੋਰੋਨਾ ਮਹਾਂਮਾਰੀ ਦੇ ਸ਼ੁਰੂ ਹੋਣ ਤੇ ਲੇ ਕੇ ਹੁਣ ਤੱਕ ਜ਼ਿਲ੍ਹੇ ਅੰਦਰ 426763 ਸੈਂਪਲ ਲਏ ਗਏ ਹਨ ਜਿਨ੍ਹਾਂ ਵਿਚੋਂ 408089 ਸੈਪਲ ਨੈਗਟਿਵ, 3558 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ ਤੇ 202 ਸੈਂਪਲ ਇਨਵੈਲਡ ਹਨ। ਐਕਟਿਵ ਕੇਸਾਂ ਦੀ ਗਿਣਤੀ 1428 ਹੈ ਜਦਕਿ 16000 ਮਰੀਜ਼ ਠੀਕ ਹੋਏ ਹਨ। ਕੁੱਲ ਮੌਤਾਂ ਦੀ ਗਿਣਤੀ 672 ਹੈ। ਜਿਲਾ ਹੁਸ਼ਿਆਰਪੁਰ ਦੇ 98 ਸੈਂਪਲ ਪਾਜ਼ੀਟਿਵ ਆਏ ਹਨ। ਜਿਨ੍ਹਾਂ ਵਿੱਚ ਸ਼ਹਿਰ ਹੁਸ਼ਿਆਰਪੁਰ 18 ਅਤੇ 80 ਸੈਂਪਲ ਬਾਕੀ ਸਿਹਤ ਕੇਂਦਰਾਂ ਨਾਲ ਸਬੰਧਿਤ ਹਨ।ਇਸ ਮੌਕੇ ਉਹਨਾਂ ਨੇ ਇਹ ਵੀ ਦੱਸਿਆ ਜ਼ਿਲ੍ਹੇ ਵਿੱਚ ਕੋਰੋਨਾ ਨਾਲ 3 ਮੌਤਾਂ ਹੋਈਆਂ ਹਨ। (1) 73 ਸਾਲਾਂ ਪੁਰਸ਼ ਵਾਸੀ ਫਤਹਿਗੜ੍ਹ ਰੋਡ ਹੁਸ਼ਿਆਰਪੁਰ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ। (2) 70 ਸਾਲਾਂ ਔਰਤ ਵਾਸੀ ਸੁੰਦਰ ਨਗਰ ਹੁਸ਼ਿਆਰਪੁਰ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ (3) 72 ਸਾਲਾਂ ਪੁਰਸ਼ ਵਾਸੀ ਪੁਜੋਦੱਤਾ ਦੀ ਮੌਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਹੋਈ ਹੈ।

    ਉਹਨਾਂ ਨੇ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨੂੰ ਹਲਕੇ ਵਿੱਚ ਨਾ ਲੈਂਦੇ ਹੋਏ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣਾ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਆਪਣਾ ਕੋਵਿਡ-19 ਟੀਕਾਕਰਨ ਨਜ਼ਦੀਕੀ ਸਿਹਤ ਸੰਸਥਾਵਾਂ ਤੋਂ ਕਰਵਿਆ ਜਾਵੇ ਤਾਂ ਜੋ ਇਸ ਬਿਮਾਰੀ ਪ੍ਰਤੀ ਰੋਧਿਕ ਸ਼ਕਤੀ ਪੈਦਾ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here