ਹੁਸ਼ਿਆਰਪੁਰ, ਜਨਗਾਥਾ ਟਾਇਮਜ਼ : (ਸਿਮਰਨ)
ਹੁਸ਼ਿਆਰਪੁਰ : ਕੋਵਿਡ-19 ਵਾਇਰਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅੱਜ ਸ਼ੱਕੀ ਲੱਛਣਾਂ ਵਾਲੇ 21 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜਿਸ ਅਨੁਸਾਰ ਕੁੱਲ ਸੈਂਪਲਾਂ ਦੀ ਗਿਣਤੀ 1983 ਹੋ ਗਈ ਹੈ । ਲੈਬ ਤੋ ਪ੍ਰਾਪਤ ਰਿਪੋਰਟਾਂ ਅਨੁਸਾਰ 1634 ਸੈਂਪਲ ਨੈਗਟਿਵ, 107 ਪਾਜ਼ਿਟਿਵ ਅਤੇ 213 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ। ਇਹਨਾਂ ਸੈਂਪਲਾਂ ਵਿੱਚੋਂ 29 ਸੈਂਪਲ ਇਨਵੈਲਡ ਹਨ। ਹੁਣ ਤੱਕ 89 ਮਰੀਜ਼ ਠੀਕ ਹੋ ਚੁਕੇ ਹਨ।
ਸਿਹਤ ਐਡਵਾਈਜਰੀ ਬਾਰੇ ਉਹਨਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਘਰ ਤੋਂ ਜ਼ਰੂਰੀ ਕੰਮ ਲਈ ਬਾਹਰ ਨਿਕਲਣ ਵਾਲੇ ਹਰੇਕ ਵਿਅਕਤੀ ਲਈ ਮੂੰਹ ਤੇ ਮਾਸਕ ਲਗਾਉਣਾ ਜ਼ਰੂਰੀ ਹੈ ਅਤੇ ਜੇਕਰ ਕੋਈ ਇਸ ਦਾ ਪਾਲਣਾ ਨਹੀ ਕਰਦਾ ਤਾਂ ਉਸ ਨੂੰ 200 ਰੁਪਏ ਜ਼ੁਰਮਾਨਾ ਕੀਤਾ ਜਾਵੇਗਾ। ਇਸੇ ਤਰ੍ਹਾਂ ਜਨਤਕ ਥਾਂਵਾਂ ਤੇ ਥੁੱਕਣ ਵਾਲੇ ਵਿਆਕਤੀ ਨੂੰ 100 ਰੁਪਏ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਕੋਵਿਡ-19 ਦੇ ਫਲਾਅ ਨੂੰ ਰੋਕਣ ਲਈ ਸਾਨੂੰ ਸਰਕਾਰ ਦੀਆਂ ਹਦਾਇਤਾ ਦੀ ਪਾਲਣਾ ਕਰਨੀ ਚਾਹੀਦੀ ਹੈ ।