ਮੁੰਬਈ, ਜਨਗਾਥਾ ਟਾਇਮਜ਼: (ਰਵਿੰਦਰ)
ਮੁੰਬਈ : ਮਰਾਠੀ ਐਕਟਰ ਆਸ਼ੂਤੋਸ਼ ਭਾਕਰੇ ਵੱਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ। ਆਸ਼ੂਤੋਸ਼ ਦੀ ਉਮਰ 32 ਸਾਲ ਦੀ ਸੀ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਸ ਨੇ ਨਾਂਦੇੜ ਸਥਿਤ ਆਪਣੇ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਹ ਇੱਕ ਮਹੀਨਾਂ ਪਹਿਲਾਂ ਹੀ ਨਾਂਦੇੜ ਆਇਆ ਸੀ ਅਤੇ ਕਿਹਾ ਜਾ ਰਿਹਾ ਹੈ ਕਿ ਉਹ ਪਿਛਲੇ ਕੁੱਝ ਸਮੇਂ ਤੋਂ ਡਿਪ੍ਰੈਸ਼ਨ ‘ਚ ਵੀ ਸੀ। ਜਦੋਂ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।