ਬਰਨਾਲਾ, ਜਨਗਾਥਾ ਟਾਇਮਜ਼: (ਰਵਿੰਦਰ)
ਬਰਨਾਲਾ : ਖੇਤੀ ਬਿੱਲਾਂ ਖ਼ਿਲਾਫ਼ ਲਗਾਤਾਰ ਕਿਸਾਨਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪੰਜਾਬ ‘ਚ ਵੱਡੇ ਪੱਧਰ ‘ਤੇ ਕਿਸਾਨਾਂ ਦਾ ਸੰਘਰਸ਼ ਜਾਰੀ ਹੈ। ਅਜਿਹੇ ‘ਚ ਬਰਨਾਲਾ ਦੇ ਪਿੰਡ ਰਾਏਸਰ ‘ਚ ਖੇਡ ਮੈਦਾਨ ਦਾ ਉਦਘਾਟਨ ਕਰਨ ਆਏ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਦਾ ਕਿਸਾਨ ਜੱਥੇਬੰਦੀਆਂ ਵੱਲੋਂ ਘਿਰਾਓ ਕੀਤਾ ਗਿਆ।
ਸਰਕਾਰੀ ਸਕੂਲ ‘ਚ ਰੱਖੇ ਪ੍ਰੋਗਰਾਮ ‘ਚ ਕਿਸਾਨ ਜੱਥੇਬੰਦੀਆਂ ਨੇ ਧਰਨਾ ਲਾ ਲਿਆ ਹੈ। ਵੱਡੀ ਗਿਣਤੀ ‘ਚ ਪੁਲਿਸ ਵੀ ਤਾਇਨਾਤ ਕੀਤੀ ਗਈ ਹੈ ਪਰ ਕਿਸਾਨ ਇਸ ਗੱਲ ‘ਤੇ ਅੜ ਗਏ ਕਿ ਜਦੋਂ ਤਕ ਕਾਂਗੜ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਨਹੀਂ ਦੇਣਗੇ ਉਦੋਂ ਤਕ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ ਜਾਵੇਗਾ। ਕਿਸਾਨਾਂ ਦਾ ਰੋਹ ਸਿਆਸੀ ਪਾਰਟੀਆਂ ਪ੍ਰਤੀ ਵੀ ਵਧਦਾ ਜਾ ਰਿਹਾ ਹੈ।