ਪੰਜਾਬ ਭਰ ਦੇ ਡੀਸੀ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਕੰਮ ਕੀਤਾ ਠੱਪ

    0
    140

    ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)

    ਪੰਜਾਬ ਭਰ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਮੁਲਾਜ਼ਮਾਂ ਨੇ ਅੱਜ ਤੋਂ 2 ਰੋਜ਼ਾ ਸਮੂਹਿਕ ਛੁੱਟੀਆਂ ਲੈ ਕੇ ਕੰਮ ਠੱਪ ਦਿੱਤਾ ਹੈ।ਸਮੂਹ ਮੁਲਾਜ਼ਮ ਅੱਜ ਅਤੇ ਕੱਲ੍ਹ 2 ਦਿਨ ਸਮੂਹਿਕ ਛੁੱਟੀਆਂ ‘ਤੇ ਰਹਿਣਗੇ। ਇਸ ਕਾਰਨ ਸਮੂਹ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਦੇ ਕੰਮ ਠੱਪ ਹੋਣ ਦੇ ਅਸਾਰ ਬਣੇ ਹੋਏ ਹਨ। ਯੂਨੀਅਨ ਸਾਲਾਂ ਤੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਵਿਚਲੀਆਂ ਖਾਲ੍ਹੀ ਅਸਾਮੀਆਂ ਭਰਨ ਦੀ ਮੰਗ ਕਰ ਰਹੀ ਹੈ।ਯੂਨੀਅਨ ਦੇ ਪ੍ਰਧਾਨ ਗੁਰਨਾਮ ਵਿਰਕ ਨੇ ਕਿਹਾ ਮੁਲਾਜ਼ਮ ਕੇਵਲ ਕੋਰੋਨਾ ਮਹਾਂਮਾਰੀ ਨਾਲ ਸਬੰਧਤ ਸੇਵਾਵਾਂ ਹੀ ਨਿਭਾਉਣਗੇ। ਜੇ ਸਰਕਾਰ ਨੇ ਅੱਜ ਮੰਗਾਂ ਨਾ ਮੰਨੀਆਂ ਤਾਂ ਹੋਰ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

    LEAVE A REPLY

    Please enter your comment!
    Please enter your name here