01 ਹੋਰ ਮੌਤ ਹੋਣ ਨਾਲ ਜ਼ਿਲ੍ਹੇ ਵਿੱਚ ਕੋਵਿਡ-19 ਦੇ ਨਵੇਂ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਹੋਈ 14

    0
    155

    ਹੁਸ਼ਿਆਰਪੁਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਅੱਜ ਫਲੂ ਵਰਗੇ ਸ਼ੱਕੀ ਲੱਛਣਾਂ ਵਾਲੇ 2793 ਨਵੇਂ ਸੈਂਪਲ ਲੈਣ ਨਾਲ ਅਤੇ 2250 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ ਨਾਲ ਕੋਵਿਡ ਦੇ 11 ਨਵੇਂ ਪਾਜ਼ੀਟਿਵ ਕੇਸ ਅਤੇ 03 ਜ਼ਿਲ੍ਹੇ ਤੋਂ ਬਾਹਰ ਦੀਆ ਲੈਬ ਤੋਂ ਪ੍ਰਾਪਤ ਹੋਣ ਨਾਲ ਕੁੱਲ 14 ਨਵੇਂ ਪਾਜ਼ੀਟਿਵ ਮਰੀਜ਼ ਹਨ। ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਂਪਲਾਂ ਵਿਚੋਂ 28268 ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 1995 ਪਾਜ਼ੀਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜ਼ੀਟਿਵ ਕੇਸ 30263 ਹਨ। ਜ਼ਿਲ੍ਹੇ ਵਿੱਚ ਅੱਜ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਂਪਲਾਂ ਦੀ ਗਿਣਤੀ 637699 ਹੈ ਤੇ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ, 607231 ਸੈਂਪਲ ਨੈਗੇਟਿਵ ਹਨ, ਜਦਕਿ 3320 ਸੈਂਪਲਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ, 690 ਸੈਂਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 960 ਹੋ ਗਈ ਹੈ। ਐਕਟਿਵ ਕੇਸਾ ਦੀ ਗਿਣਤੀ 310 ਹੈ, ਜਦਕਿ ਠੀਕ ਹੋਏ ਮਰੀਜ਼ਾਂ ਦੀ ਗਿਣਤੀ 28993 ਹੈ।ਸਿਵਲ ਸਰਜਨ ਡਾ. ਰਣਜੀਤ ਸਿੰਘ ਨੇ ਇਹ ਦੱਸਿਆ ਕਿ ਅੱਜ ਕੋਰੋਨਾ ਵਾਇਰਸ ਨਾਲ ਜ਼ਿਲ੍ਹੇ ਵਿੱਚ 01 ਮੌਤ ਹੋਈ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਲੈਵਲ-2 ਦੇ 290 ਮਰੀਜ਼ਾਂ ਲਈ ਉਪਲੱਬਧ ਬੈੱਡਾਂ ਵਿਚੋਂ 255 ਬੈੱਡ ਖਾਲੀ ਜਦਕਿ ਲੈਵਲ- 03 ਦੇ ਮਰੀਜ਼ਾਂ ਲਈ ਉਪਲੱਬਧ 35 ਬੈੱਡਾਂ ਵਿਚੋਂ 33 ਬੈਡ ਖਾਲੀ ਹਨ।

    1* 72 ਸਾਲਾਂ ਔਰਤ ਵਾਸੀ ਨੈਣੇਵਾਲ ਦੀ ਮੌਤ ਨਿੱਜੀ ਹਸਪਤਾਲ ਜਲੰਧਰ ਵਿਖੇ ਹੋਈ ਹੈ।

    ਕੋਵਿਡ-19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਮੂੰਹ ਤੇ ਮਾਸਕ ਲਗਾਉਣ ਭੀੜ ਵਾਲੀਆਂ ਥਾਵਾਂ ਤੋਂ ਜਾਣ ਤੋਂ ਗੁਰੇਜ਼ ਕਰਨਾ ਅਤੇ ਸਮਾਜਿਕ ਦੂਰੀ ਰੱਖਦੇ ਹੋਏ ਲੱਛਣ ਹੋਣ ਤੇ ਆਪਣੀ ਸੈਪਲਿੰਗ ਨਜ਼ਦੀਕੀ ਸਿਹਤ ਸੰਸਥਾ ਤੋਂ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ।

    LEAVE A REPLY

    Please enter your comment!
    Please enter your name here