ਚੰਡੀਗੜ੍ਹ, ਜਨਗਾਥਾ ਟਾਇਮਜ਼: (ਰੁਪਿੰਦਰ)
ਪੰਜਾਬ ਸਰਕਾਰ ਵਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਚੁੱਪ ਚਪੀਤੇ ਨੌਕਰੀ ਦੇਣ ਦੇ ਯਤਨ ਕਰਨ ਦਾ ਮਾਮਲਾ ਭਖਣ ਲੱਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਜਾਣਕਾਰੀ ਅਨੁਸਾਰ ‘ਆਪ’ ਨੇ ਫ਼ਰੀਦਕੋਟ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ‘ਆਪ’ ਦੇ ਯੂਥ ਵਿੰਗ ਦੇ ਪ੍ਰਧਾਨ ਤੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ‘ਚ ਕੁੱਝ ਵਿਧਾਇਕ ਤੇ ਆਗੂ ਸਵੇਰੇ 11 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚਣਗੇ ਤੇ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਨਗੇ। ਹਾਲਾਂਕਿ ਬੀਤੇ ਕੱਲ੍ਹ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ‘ਚ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਏਜੰਡੇ ‘ਤੇ ਚਰਚਾ ਨਹੀਂ ਕੀਤੀ ਗਈ।