ਚੰਡੀਗੜ੍ਹ, ਜਨਗਾਥਾ ਟਾਇਮਜ਼: (ਰਵਿੰਦਰ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 21 ਜੂਨ ਸੋਮਵਾਰ ਨੂੰ ਦਿੱਲੀ ਲਈ ਰਵਾਨਾ ਹੋ ਰਹੇ ਹਨ। ਉਹਨਾਂ ਵੱਲੋਂ ਦਿੱਲੀ ਵਿਚ ਪੰਜਾਬ ਕਾਂਗਰਸ ਦਾ ਕਲੇਸ਼ ਖ਼ਤਮ ਕਰਨ ਲਈ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਮੁਲਾਕਾਤ ਕਰਨਗੇ। ਉਹਨਾਂ ਦੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਮੁਲਕਾਤ ਕਰਨ ਦੀ ਸੰਭਾਵਨਾ ਹੈ।ਮਲਿਕ ਅਰਜੁਨ ਖੜਕੇ ਦੀ ਅਗਵਾਈ ਵਾਲੀ ਕਮੇਟੀ ਨੇ ਪਹਿਲਾਂ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਨਾਲ ਮੁਲਾਕਾਤ ਕਰਨ ਮਗਰੋਂ ਆਪਣੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌਂਪੀ ਸੀ ਤੇ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕੀਤੀ ਸੀ।