ਜਲੰਧਰ ਦੇ ਸਾਬਕਾ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ

    0
    133

    ਜਲੰਧਰ, ਜਨਗਾਥਾ ਟਾਇਮਜ਼: (ਰੁਪਿੰਦਰ)

    ਅੱਜ ਸ਼ਹਿਰ ਦੇ ਗਾਜੀਗੁੱਲਾ ਚੌਂਕ ਵਿਚ ਗੋਲੀਆਂ ਚੱਲਣ ਨਾਲ ਦਹਿਸ਼ਤ ਫੈਲ ਗਈ। ਸਵਿਫਟ ਕਾਰ ਵਿਚ ਸਵਾਰ ਬਦਮਾਸ਼ਾਂ ਨੇ ਸਾਬਕਾ ਕੌਂਸਲਰ ਅਤੇ ਸਾਬਕਾ ਜ਼ਿਲ੍ਹਾ ਕਾਂਗਰਸ ਦਿਹਾਤੀ ਦੀ ਜ਼ਿਲ੍ਹਾ ਪ੍ਰਧਾਨ ਸੁਖਮੀਤ ਸਿੰਘ ਡਿਪਟੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮੌਕੇ ‘ਤੇ 8 ਤੋਂ 10 ਰਾਊਂਡ ਤੋਂ ਵੱਧ ਗੋਲੀਆਂ ਚੱਲੀਆਂ ਹਨ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਮੀਤ ਸਿੰਘ ਡਿਪਟੀ ਬੁਲੇਟ ਮੋਟਰਸਾਈਕਲ ’ਤੇ ਕਿਤੇ ਜਾ ਰਿਹਾ ਸੀ। ਗਾਜੀਗੁੱਲਾ ਚੌਂਕ ਵਿਖੇ ਸਵਿਫਟ ਕਾਰ ਵਿਚ ਆਏ ਬਦਮਾਸ਼ਾਂ ਨੇ ਉਨ੍ਹਾਂ ‘ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਫਾਇਰਿੰਗ ਕਰਨ ਤੋਂ ਬਾਅਦ ਬਦਮਾਸ਼ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਮੁਢਲੀ ਜਾਂਚ ਵਿੱਚ ਪੁਲਿਸ ਨੂੰ ਮੌਕੇ ਤੋਂ ਗੋਲੀਆਂ ਦੇ 8 ਰੋਦ ਮਿਲੇ ਹਨ। ਸੁਖਮੀਤ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।

     

    LEAVE A REPLY

    Please enter your comment!
    Please enter your name here